Nangal News: ਮਹਿਲਾ ਅਧਿਕਾਰੀ ਵੱਲੋਂ ਆਪਣੇ ਹੀ ਇੱਕ ਮੁਲਾਜ਼ਮ ਨੂੰ ਕਥਿਤ ਤੌਰ ਉਤੇ ਥੱਪੜ ਮਾਰਨ ਦਾ ਮਾਮਲਾ ਥਾਣੇ ਪੁੱਜ ਗਿਆ ਹੈ।
Trending Photos
Nangal News: ਨੰਗਲ ਨਗਰ ਕੌਂਸਲ ਦੀ ਇੱਕ ਮਹਿਲਾ ਅਧਿਕਾਰੀ ਵੱਲੋਂ ਆਪਣੇ ਹੀ ਇੱਕ ਮੁਲਾਜ਼ਮ ਨੂੰ ਕਥਿਤ ਤੌਰ ਉਤੇ ਥੱਪੜ ਮਾਰਨ ਦਾ ਮਾਮਲੇ ਨੇ ਜ਼ੋਰ ਫੜ ਲਿਆ ਹੈ। ਜਿਸ ਖ਼ਿਲਾਫ਼ ਨੰਗਲ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨੇ ਥਾਣਾ ਨੰਗਲ ਨੂੰ ਸ਼ਿਕਾਇਤ ਪੱਤਰ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਦੀ ਮੰਗ ਕੀਤੀ ਹੈ।
ਇਸ ਦੌਰਾਨ ਨੰਗਲ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਅਤੇ ਹੋਰ ਕਰਮਚਾਰੀ ਵੀ ਥਾਣੇ ਪਹੁੰਚ ਗਏ ਸਨ। ਹਾਲਾਂਕਿ ਇਹ ਮਾਮਲਾ 1 ਜਨਵਰੀ ਦਾ ਹੈ ਪਰ ਇਸ ਸਬੰਧੀ ਅੱਜ ਨੰਗਲ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।
ਇਸ ਮੌਕੇ ਯੂਨੀਅਨ ਆਗੂ ਅਸ਼ੀਸ਼ ਕਾਲੀਆ ਨੇ ਦੱਸਿਆ ਕਿ 1 ਜਨਵਰੀ ਨੂੰ ਉਕਤ ਮਹਿਲਾ ਅਧਿਕਾਰੀ ਨੇ ਨੰਗਲ ਨਗਰ ਕੌਂਸਲ ਵਿੱਚ ਬਤੌਰ ਸੀਨੀਅਰ ਸਹਾਇਕ ਮੁਨੀਸ਼ ਕੁਮਾਰ ਨੂੰ ਥੱਪੜ ਜੜ੍ਹਿਆ ਸੀ। ਅਸੀਂ ਚਾਹੁੰਦੇ ਸੀ ਕਿ ਇਸ ਮਾਮਲੇ ਦੀ ਜਾਂਚ ਹੋਵੇ।
ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਸੀ ਪਰ ਜਦੋਂ ਗੱਲ ਸਿਰੇ ਨਾ ਚੜ੍ਹੀ ਤਾਂ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਠਾਰੀਆ ਨੇ ਪੁਲਿਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਅਤੇ ਉਨ੍ਹਾਂ ਦੇ ਹੁਕਮਾਂ ਅਤੇ ਦਸਤਖ਼ਤਾਂ ਵਾਲਾ ਸ਼ਿਕਾਇਤ ਫਾਰਮ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਉਕਤ ਮਹਿਲਾ ਅਧਿਕਾਰੀ ਖਿਲਾਫ਼ ਕਾਰਵਾਈ ਲਈ ਡਿਪਟੀ ਡਾਇਰੈਕਟਰ ਲੋਕਲ ਬਾਡੀ ਨੂੰ ਵੀ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਲੈਣ ਲਈ ਜਦੋਂ ਨੰਗਲ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਸ਼ੋਕ ਪਠਾਰੀਆ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਉਕਤ ਮਹਿਲਾ ਅਧਿਕਾਰੀ ਬਾਰੇ ਸ਼ਿਕਾਇਤ ਕੀਤੀ ਹੈ।
ਇਹ ਵੀ ਪੜ੍ਹੋ : Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ
ਇਸ ਸਬੰਧੀ ਜਾਣਕਾਰੀ ਲੈਣ ਲਈ ਜਦੋਂ ਡਿਊਟੀ ਅਫਸਰ ਏ.ਐਸ.ਆਈ ਰਾਮ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਨਯਾ ਨੰਗਲ ਪੁਲਿਸ ਚੌਂਕੀ ਅਧੀਨ ਆਉਂਦਾ ਹੈ। ਇਸ ਲਈ ਇਸ ਨੂੰ ਕਾਰਵਾਈ ਲਈ ਉਥੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : Chandigarh Tricity Cab Drivers Strike: ਟ੍ਰਾਈਸਿਟੀ 'ਚ ਅੱਜ ਨਹੀਂ ਮਿਲੇਗੀ ਕੈਬ! ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਹੜਤਾਲ 'ਤੇ ਗਏ ਕੈਬ ਚਾਲਕ
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ