ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਜਾਣੋ ਕਿਹੜੇ ਸੂਬੇ 'ਚ ਕਦੋਂ ਤੱਕ ਬੰਦ ਰਹਿਣਗੇ ਸਕੂਲ
Advertisement

ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਜਾਣੋ ਕਿਹੜੇ ਸੂਬੇ 'ਚ ਕਦੋਂ ਤੱਕ ਬੰਦ ਰਹਿਣਗੇ ਸਕੂਲ

School Winter Holidays news: ਦੇਸ਼ ਵਿਚ ਧੁੰਦ ਅਤੇ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਵਿਚਕਾਰ ਕਈ ਸੂਬਿਆਂ ਵਿੱਚ ਵੱਧ ਰਹੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਕੁਝ ਸੂਬਿਆਂ ਵਿੱਚ ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ। ਆਓ ਜਾਣਦੇ ਹਾਂ ਕਿ ਕਿਹੜੇ-ਕਿਹੜੇ ਸੂਬੇ ਵਿੱਚ ਸਕੂਲ ਕਦੋਂ ਤੱਕ ਬੰਦ ਰਹਿਣਗੇ।

ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਜਾਣੋ ਕਿਹੜੇ ਸੂਬੇ 'ਚ ਕਦੋਂ ਤੱਕ ਬੰਦ ਰਹਿਣਗੇ ਸਕੂਲ

School Winter Holidays news: ਦੇਸ਼ ਦੇ ਵੱਖ -ਵੱਖ ਸੂਬਿਆਂ ਵਿਚ ਕੜਾਕੇ ਦੀ ਠੰਢ, ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਪੀ, ਬਿਹਾਰ, ਝਾਰਖੰਡ, ਰਾਜਸਥਾਨ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਨਾ ਸਿਰਫ਼ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ, ਸਗੋਂ ਕੁਝ ਸੂਬਿਆਂ ਵਿੱਚ ਸਕੂਲਾਂ ਦਾ ਸਮਾਂ ਵੀ ਬਦਲਣਾ ਪਿਆ ਹੈ। ਆਓ ਜਾਣਦੇ ਹਾਂ ਕਿ ਕਿਸ ਸੂਬੇ ਵਿੱਚ ਸਰਦੀਆਂ ਦੀਆਂ ਛੁੱਟੀਆਂ ਕਦੋਂ ਤੱਕ ਹੋਣਗੀਆਂ। ਸੂਬਿਆਂ ਵਿੱਚ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ। 

ਉੱਤਰ ਪ੍ਰਦੇਸ਼ 
ਉੱਤਰ ਪ੍ਰਦੇਸ਼ ਅਤੇ ਯੂਪੀ ਦੇ ਜ਼ਿਆਦਾਤਰ ਸੂਬਿਆਂ  ਵਿੱਚ ਸਰਦੀਆਂ ਦੀਆਂ ਛੁੱਟੀਆਂ ਕਾਰਨ ਸਕੂਲ ਬੰਦ ਹਨ। ਵਾਰਾਣਸੀ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 4 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। ਸੀਤਾਪੁਰ ਵਿੱਚ 12ਵੀਂ ਜਮਾਤ ਦੇ ਸਕੂਲ ਵੀ 4 ਜਨਵਰੀ ਤੱਕ ਬੰਦ ਰਹਿਣਗੇ। 

ਇਸ ਤੋਂ ਇਲਾਵਾ ਲਖਨਊ 'ਚ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਪਹਿਲੀ ਤੋਂ ਅੱਠਵੀਂ ਜਮਾਤ ਲਈ 10 ਜਨਵਰੀ ਤੱਕ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲ ਦਿੱਤਾ ਗਿਆ ਹੈ। ਜਦਕਿ ਗੋਰਖਪੁਰ 'ਚ 02 ਅਤੇ 03 ਜਨਵਰੀ ਨੂੰ ਸ਼ੀਤ ਲਹਿਰ ਕਾਰਨ 8ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ।

ਬਿਹਾਰ
ਬਿਹਾਰ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਟਨਾ 'ਚ ਕੜਾਕੇ ਦੀ ਠੰਡ ਕਾਰਨ 8ਵੀਂ ਜਮਾਤ ਤੱਕ ਦੇ ਸਕੂਲ 7 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। ਪਹਿਲਾਂ ਸਕੂਲ 31 ਦਸੰਬਰ ਤੱਕ ਬੰਦ ਸਨ, ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ।

ਪੰਜਾਬ 
ਸਰਕਾਰ ਨੇ ਵੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਹੁਣ ਸਕੂਲ 9 ਜਨਵਰੀ ਤੋਂ ਮੁੜ ਖੁੱਲ੍ਹਣਗੇ।

ਇਹ ਵੀ ਪੜ੍ਹੋ: ਦਿਸ਼ਾ ਪਟਾਨੀ ਦਾ ਅਨੋਖਾ ਅੰਦਾਜ਼ ਆਇਆ ਸਾਹਮਣੇ, ਵੀਡੀਓ ਦੇਖ ਫੈਨਸ ਨੂੰ ਆ ਰਿਹਾ ਮਜ਼ਾ 

ਹਰਿਆਣਾ 
ਹਰਿਆਣਾ ਵਿੱਚ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਹੋਣਗੀਆਂ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ 
ਚੰਡੀਗੜ੍ਹ  ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਸੂਬਿਆਂ ਵਿੱਚ ਸੰਘਣੀ ਧੁੰਦ ਤੇ ਵਧਦੀ ਠੰਢ ਕਰਕੇ ਜਨਜੀਵਨ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਕਈ ਇਲਾਕਿਆਂ ਵਿੱਚ ਦੁਪਹਿਰ 12 ਵਜੇ ਤੱਕ ਸੰਘਣੀ ਧੁੰਦ ਛਾਈ ਰਹਿੰਦੀ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਸਵੇਰੇ 6:30 ਵਜੇ ਦੇ ਕਰੀਬ ਵਿਜ਼ੀਬਿਲਟੀ ਜ਼ੀਰੋ ਰਹਿੰਦੀ ਹੈ। ਇਸ ਦੇ ਨਾਲ ਹੀ ਵੱਖ ਵੱਖ ਸੂਬਿਆਂ ਦਾ ਤਾਪਮਾਨ ਸੱਤ ਡਿਗਰੀ ਤੱਕ ਡਿੱਗ ਰਿਹਾ ਹੈ। ਵਧਦੀ ਠੰਡ ਵਿੱਚ ਲੋਕ ਦਿਨ ਭਰ ਕੰਬਦੇ ਰਹਿੰਦੇ ਹਨ ਅਤੇ ਸੰਘਣੀ ਧੁੰਦ ਕਰਕੇ ਸੜਕਾਂ 'ਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। 

Trending news