Sangrur News: ਸੀਵਰੇਜ ਬੋਰਡ ਦੇ ਕਾਮਿਆਂ ਨੇ ਤਪਦੀ ਧੁੱਪ ਵਿੱਚ ਸਰਕਾਰ ਖਿਲਾਫ਼ ਦਿੱਤਾ ਧਰਨਾ
Advertisement
Article Detail0/zeephh/zeephh2280939

Sangrur News: ਸੀਵਰੇਜ ਬੋਰਡ ਦੇ ਕਾਮਿਆਂ ਨੇ ਤਪਦੀ ਧੁੱਪ ਵਿੱਚ ਸਰਕਾਰ ਖਿਲਾਫ਼ ਦਿੱਤਾ ਧਰਨਾ

Sangrur News:  ਧੂਰੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਵਰਮੈਨਜ਼ ਨੂੰ ਪਿਛਲੇ 2 ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਧੂਰੀ ਸੀਵਰੇਜ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Sangrur News: ਸੀਵਰੇਜ ਬੋਰਡ ਦੇ ਕਾਮਿਆਂ ਨੇ ਤਪਦੀ ਧੁੱਪ ਵਿੱਚ ਸਰਕਾਰ ਖਿਲਾਫ਼ ਦਿੱਤਾ ਧਰਨਾ

Sangrur News:  ਧੂਰੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਵਰਮੈਨਜ਼ ਨੂੰ ਪਿਛਲੇ 2 ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਧੂਰੀ ਸੀਵਰੇਜ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਉਨ੍ਹਾਂ ਨੂੰ ਪਿਛਲੇ 2 ਮਹੀਨੇ ਦੀ ਤਨਖਾਹ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਤਪਦੀ ਧੁੱਪ ਵਿੱਚ ਸੀਵਰੇਜ ਬੋਰਡ ਦੇ ਦਫਤਰ ਅੱਗੇ ਧਰਨਾ ਦੇਣਾ ਪਿਆ ਹੈ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ

ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਸੀਵਰੇਜ ਬੋਰਡ ਦੇ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਪ੍ਰਾਈਵੇਟ ਠੇਕੇਦਾਰਾਂ ਨੂੰ ਪੂਰੀ ਤਨਖਾਹ ਪਾ ਦਿੱਤੀ ਗਈ ਹੈ ਪਰ ਫਿਰ ਵੀ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਾਰੇ ਮਾਮਲੇ ਬਾਰੇ ਜਦ ਪ੍ਰਾਈਵੇਟ ਕੰਟਰੈਕਟਰ ਦੇ ਮੁਲਾਜ਼ਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲਾ ਜਲਦੀ ਹੱਲ ਕੀਤਾ ਜਾਵੇਗਾ।

ਦੂਜੇ ਪਾਸੇ ਜਲ ਸ੍ਰੋਤ ਵਿਭਾਗ ਵੱਲੋਂ ਆਪਣੇ ਡਿਪਾਰਟਮੈਂਟ ਦੇ ਨਹਿਰੀ ਪਟਵਾਰੀ ਜੋ 16 ਮਈ ਤੋਂ ਹੜਤਾਲ ਉਪਰ ਚੱਲ ਰਹੇ ਹਨ ਉਨ੍ਹਾਂ ਉਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੋ ਵੀ ਮੁਲਾਜ਼ਮ ਹੜਤਾਲ ਉਤੇ ਹਨ ਉਨ੍ਹਾਂ ਨੂੰ ਨੋ ਵਰਕ ਨੋ ਪੇਅ ਮੁਤਾਬਕ ਕੱਟ ਕੇ ਮਹੀਨਾਵਾਰ ਤਨਖ਼ਾਹ ਦਿੱਤੀ ਜਾਵੇ।

ਇਸ ਮਾਮਲੇ ਨੂੰ ਲੈ ਕੇ ਨਹਿਰੀ ਪਟਵਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਵੱਲੋਂ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋ ਵਰਕ ਨੋ ਪੇਅ ਫੁਰਮਾਨ ਦੀ ਨਿਖੇਧੀ ਕੀਤੀ ਗਈ ਹੈ। ਪੰਜਾਬ ਦੇ ਪਾਣੀ ਦੀ ਰੱਖਿਆ ਕਰਨ ਦਾ ਸਿਲਸਿਲਾ ਪਟਵਾਰੀਆਂ ਨੂੰ ਦਿੱਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਕ੍ਰਿਸ਼ਨਾ ਕੁਮਾਰ ਵੱਲੋਂ ਪਟਵਾਰੀਆਂ ਨੂੰ ਪਰੇਸ਼ਾਨ ਕਰਨ ਲਈ ਅਜਿਹੇ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Punjab Lok Sabha Election Results 2024: ਪੰਜਾਬ 'ਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਿਆ ਅੰਮ੍ਰਿਤਪਾਲ ਸਿੰਘ, ਜਾਣੋਂ ਕਿਸ ਨੂੰ ਮਿਲੀ ਘੱਟ ਵੋਟਾਂ ਨਾਲ ਹਾਰ

Trending news