SGPC election 2022: ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ
Advertisement
Article Detail0/zeephh/zeephh1433030

SGPC election 2022: ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

SGPC ਚੋਣਾਂ ਲਈ Bibi Jagir Kaur ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੀ। 

SGPC election 2022: ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

SGPC election 2022: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਜਿੰਦਰ ਸਿੰਘ ਧਾਮੀ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। Harjinder Singh Dhami ਦਾ ਮੁਕਾਬਲੇ Bibi Jagir Kaur ਨਾਲ ਸੀ ਜੋ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੀ। ਸ਼੍ਰੋਮਣੀ ਕਮੇਟੀ (SGPC) ਦੀ ਚੋਣ ’ਚ  ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ।   

 

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਿੱਤਣ ’ਤੇ ਵਧਾਈ ਦਿੰਦਿਆ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ, " ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਹਰਜਿੰਦਰ ਸਿੰਘ ਧਾਮੀ ਨੂੰ ਬਹੁਤ ਬਹੁਤ ਮੁਬਾਰਕਾਂ।" 

 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਬਲਦੇਵ ਸਿੰਘ ਕਾਇਮਪੁਰ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਤੇ ਨਾਲ ਹੀ ਅਵਤਾਰ ਸਿੰਘ, ਫਤਿਹਗੜ੍ਹ ਸਾਹਿਬ ਨੂੰ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਨ੍ਹਾਂ ਨੁਮਾਇੰਦਿਆ ਤੋਂ ਇਲਾਵਾ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। 

 

 

ਪੂਰੀ ਖ਼ਬਰ ਵੇਖਣ ਲਈ ਹੇਠਾਂ ਦਿੱਤੇ ਲਿੰਕ ’ਤੇ ਜਾਓ

Trending news