SGPC Foundation Day: 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਜਿਸ ਨੂੰ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਕਾਨੂੰਨੀ ਮਾਨਤਾ ਮਿਲੀ ਸੀ।
Trending Photos
SGPC Foundation Day: ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਸੀ। 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ 103 ਸਾਲਾਂ ਸਥਾਪਨਾ ਦਿਵਸ (SGPC Foundation Day) ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ 103 ਸਾਲਾਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ
15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਜਿਸ ਨੂੰ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਕਾਨੂੰਨੀ ਮਾਨਤਾ ਮਿਲੀ ਸੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰੂਦੁਆਰਾ ਸੁਧਾਰ ਲਹਿਰ ਵੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰੂਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ।
ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ ਨਸ਼ਾ ਤਸਕਰ ਗ੍ਰਿਫਤਾਰ, ਸਾਢੇ ਸੱਤ ਕਿੱਲੋ ਭੁੱਕੀ ਬਰਾਮਦ, ਮਾਮਲਾ ਦਰਜ
ਸੈਂਕੜੇ ਸਿੱਖਾਂ ਨੂੰ ਦੇਣੀਆਂ ਪਈਆਂ ਕੁਰਬਾਨੀਆਂ
ਐੱਸ.ਜੀ.ਪੀ.ਸੀ ਦੇ ਹੋਂਦ 'ਚ ਆਉਣ ਤੋਂ ਪਹਿਲਾਂ ਇਸ ਕਮੇਟੀ ਦਾ ਸੰਘਰਸ਼ ਲੰਮਾ 'ਤੇ ਜੱਦੋਜਹਿਦ ਵਾਲਾ ਸੀ। ਕਮੇਟੀ ਬਣਾਉਣ ਲਈ ਸੈਂਕੜੇ ਸਿੱਖਾਂ ਨੂੰ ਕੁਰਬਾਨੀਆਂ ਦੇਣੀਆਂ ਪਈਆਂ ਤੇ ਕਈਆਂ ਨੇ ਜੇਲ੍ਹਾਂ ਵੀ ਕੱਟੀਆਂ। ਦਰਅਸਲ ਲਗਾਤਾਰ ਗੁਰੂਦੁਆਰਿਆਂ ਦੀ ਨਿਘਾਰ ਵੱਲ ਜਾ ਰਹੀ ਹਾਲਤ ਨੂੰ ਲੈ ਕੇ ਸਿੱਖ ਜਥੇਬੰਦੀਆਂ ਕਾਫੀ ਚਿੰਤਿਤ ਸਨ,ਗੁਰੂਦੁਆਰਿਆਂ ਦੇ ਸੁਧਾਰ ਲਈ ਸਿੱਖ ਜਥੇਬੰਦੀਆਂ ਆਪੋ-ਆਪਣੇ ਤਰੀਕੇ ਨਾਲ ਉਧਮ ਕਰ ਰਹੀਆਂ ਸਨ,ਤੇ ਗੁਰੂਦੁਆਰਾ ਸੁਧਾਰ ਲਹਿਰ ਲਈ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਸਨ।
ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ- ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ 103 ਸਾਲ ਪੁਰਾਣੀ ਇਸ ਧਾਰਮਿਕ ਨੁਮਾਇੰਦਾ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਜਿਥੇ ਇਸ ਲਈ ਆਪਾ ਕੁਰਬਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਵੱਡੀ ਵੱਡੀ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ ਬ੍ਰਿਟਿਸ਼ ਹਕੂਮਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਕਟ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇ ਗਈਪਰ ਬ੍ਰਿਟਿਸ਼ ਹਕੂਮਤ ਨੇ ਵੀ ਆਪਣੇ ਦੌਰ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਦੇ ਲਈ ਕੋਈ ਕਸਰ ਨਹੀਂ ਛੱਡੀ ਸੀ।
ਇਹ ਵੀ ਪੜ੍ਹੋ: Delhi Air quality: ਦਿੱਲੀ-ਐਨਸੀਆਰ ਨੂੰ ਅਜੇ ਵੀ ਪ੍ਰਦੂਸ਼ਣ ਤੋਂ ਰਾਹਤ ਨਹੀਂ, ਕਈ ਇਲਾਕਿਆਂ 'ਚ AQI 400 ਤੋਂ ਪਾਰ
ਇਸ ਨੂੰ ਸਥਾਪਿਤ ਕਰਨ ਦੇ ਲਈ ਖਾਲਸਾ ਪੰਥ ਨੇ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਚਾਹੇ ਉਹ ਬੀਬੀਆਂ ਦੇ ਹਨ ਚਾਹੇ ਉਹ ਬਜ਼ੁਰਗਾਂ ਦੀਆਂ ਹੋਣ ਚਾਹੇ ਉਹ ਬੱਚਿਆਂ ਦੀਆਂ ਹੋਣ ਇਹ ਕੁਰਬਾਨੀਆਂ ਭਰਿਆ ਇਤਿਹਾਸ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਨੀਹਾਂ ਦੇ ਵਿੱਚ ਮਜ਼ਲੂਮਾਂ ਦਾ ਲਹੂ ਡੁੱਲਿਆ ਹੋਇਆ ਹੈ। ਉਸ ਦੇ ਉੱਤੇ ਇਸ ਦੀ ਨੀਹ ਪੱਥਰ ਰੱਖੀ ਗਈ ਸੀ ਬ੍ਰਿਟਿਸ਼ ਹਕੂਮਤ ਦੇ ਦੌਰ ਦੀ ਗੱਲ ਕਰੀਏ ਤੇ ਉਸ ਹਕੂਮਤ ਨੇ ਕਦੇ ਇਸ ਨੂੰ ਬੰਦ ਕਰਨ ਦੀਆਂ ਗੋਦਾਂ ਗੁੰਦੀਆਂ ਪਾਬੰਦੀ ਲਾਉਣ ਦੀਆਂ ਗੁੰਦਾਂ ਗੁੰਦੀਆਂ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਜਥੇਬੰਦੀ ਆਪਣੇ ਰਾਹਾਂ ਤੇ ਤੁਰਦੀ ਗਈ 1947 ਦੇ ਵਿੱਚ ਜਦੋਂ ਪੰਜਾਬ ਦੀ ਵੰਡ ਹੋਈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਹੁਤ ਵੱਡਾ ਝਟਕਾ ਲੱਗਾ ਕਈ ਗੁਰਦੁਆਰਾ ਸਾਹਿਬ ਪਾਕਿਸਤਾਨ ਵਿੱਚ ਰਹਿ ਗਏ ਜਿਨਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੇਖਦੀ ਸੀ।
ਉਹਨਾਂ ਨੇ ਕਿਹਾ 1984 ਦੇ ਵਿੱਚ ਉਸ ਸਮੇਂ ਦੀ ਪ੍ਰਧਾਨਮੰਤਰੀ ਇੰਦਰਾ ਗਾਂਧੀ ਨੇ ਇਸ ਨੂੰ ਖ਼ਤਮ ਕਰਨ ਦੀ ਬਹੁਤ ਵੱਡੀ ਗੋਦ ਗੁੰਦੀ ਸੀ ਪਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪਿੰਡੇ ਤੇ ਪੀੜਾ ਸਹਿੰਦੀ ਹੋਈ ਅੱਗੇ ਵਧਦੀ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅੱਖਾਂ ਦੇ ਨਾਲ ਦਰਬਾਰ ਤੇ ਅਕਾਲ ਤਖਤ ਸਾਹਿਬ ਤੇ ਤੋਪਾਂ ਟੈਂਕਾਂ ਨਾਲ ਹਮਲਾ ਹੂੰਦਾ ਵੇਖਿਆ।