SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ
Advertisement

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

ਦੱਸ ਦਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅੰਮ੍ਰਿਤਸਰ ਦੌਰੇ ਨੂੰ ਦੇਖਦਿਆਂ ਅੰਮ੍ਰਿਤਸਰ ਤੋਂ ਹਲਕਾ ਗੇਟ ਅਤੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਸਾਰਾ ਰਸਤਾ ਦੁਪਹਿਰ 12 ਤੋਂ 1 ਵਜੇ ਤੱਕ ਬੰਦ ਰਿਹਾ ਅਤੇ ਸ਼ਾਮ 3 ਤੋਂ 4 ਵਜੇ ਤੱਕ ਵਾਪਸੀ ਲਈ ਵੀ ਇਹ ਰੂਟ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ।

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

SGPC gives memorandum to President Draupadi Murmu in Punjab's Amritsar demanding release of Bandi Singhs news: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ ਅਤੇ ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਵੀ ਪਹੁੰਚੇ ਅਤੇ ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਵਿਖੇ ਵੀ ਨਤਮਸਤਕ ਹੋਣਗੇ। ਦੱਸ ਦਈਏ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਦ੍ਰੋਪਦੀ ਮੁਰਮੂ ਦਾ ਪੰਜਾਬ ਦਾ ਪਹਿਲਾ ਦੌਰਾ ਹੈ।

ਦੱਸਣਯੋਗ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪੇ ਗਏ। SGPC ਵੱਲੋਂ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਅਤੇ ਦੂਜਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ

 

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਅਤੇ ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। 

ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਬਾਅਦ ਉਹ ਸਿੱਧਾ ਜਲਿਆਂਵਾਲਾ ਬਾਗ ਵੀ ਪਹੁੰਚੇ ਅਤੇ ਸ਼ਹੀਦਾਂ ਨੂੰ ਨਮਨ ਕੀਤਾ।

ਇਹ ਵੀ ਪੜ੍ਹੋ: Sidhu Moosewala News: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੇ ਵੇਰਵੇ ਲੀਕ ਕਰਨ ਤੇ ਕਤਲ ਦਾ ਮੁੱਦਾ

(For more news apart from SGPC's memorandum to President Draupadi Murmu in Punjab's Amritsar demanding release of Bandi Singhs, stay tuned to Zee PHH)

Trending news