SGPC ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦਾ ਨਾਂਅ ਬਦਲਣ 'ਤੇ ਜਤਾਇਆ ਇਤਰਾਜ਼
Advertisement
Article Detail0/zeephh/zeephh1391226

SGPC ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦਾ ਨਾਂਅ ਬਦਲਣ 'ਤੇ ਜਤਾਇਆ ਇਤਰਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੇ ਦਿਨ ਨੂੰ ਬਾਲ ਦਿਵਸ ਦਾ ਨਾਮ ਦੇਣ 'ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਕੇਂਦਰ ਨੂੰ ਸਲਾਹ ਦਿੱਤੀ ਕਿ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਦਾ ਨਾਮ ਦਿੱਤਾ ਜਾਵੇ। 

SGPC ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦਾ ਨਾਂਅ ਬਦਲਣ 'ਤੇ ਜਤਾਇਆ ਇਤਰਾਜ਼

ਚੰਡੀਗੜ੍ਹ- ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਨ ਮੌਕੇ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਸਮੇਂ ਵੀ ਇਤਰਾਜ਼ ਜਤਾਇਆ ਗਿਆ ਸੀ। ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਦੇ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਅਤੇ ਹੁਣ ਸਬ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ਬਾਲ ਦਿਵਸ ਦਾ ਨਾਮ ਦੇਣ ਦੀ ਬਜਾਇ ਸਹਿਬਜ਼ਾਦੇ ਸ਼ਹਾਦਤ ਦਿਵਸ ਦੇ ਨਾਮ ਦਾ ਸੁਝਾਅ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰੈਸ ਕਾਨਫਰੰਸ ਰਾਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਦਾ ਨਾਮ ਬਾਲ ਦਿਵਸ ਦੀ ਬਜਾਇ ਸਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦਾ ਐਲਾਨ ਕਰਨ। 

ਜ਼ਿਕਰਯੋਗ ਹੈ ਕਿ ਸਿੱਖ ਧਰਮ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬੜੀ ਮਹਾਨਤਾ ਰੱਖਦੀ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਪੁੱਤਰਾਂ ਬਾਬਾ ਜੋਰਾਵਾਰ ਸਿੰਘ (9) ਤੇ ਬਾਬਾ ਫਤਿਹ (7) ਸਿੰਘ ਨੂੰ ਸੂਬੇ ਸਰਹਿੰਦ ਵੱਲੋਂ ਜ਼ਿੰਦਾ ਨੀਹਾਂ ਵਿੱਚ ਚਿਣਾ ਦਿੱਤਾ ਗਿਆ ਸੀ। ਸਾਹਿਬਜ਼ਾਦਿਆਂ ਵੱਲੋਂ ਕਿਸੇ ਵੀ ਲਾਲਚ ਵਿੱਚ ਨਾ ਆ ਕੇ ਆਪਣੇ ਦਾਦੇ ਦੇ ਦੱਸੇ ਮਾਰਗ 'ਤੇ ਤੁਰਦਿਆਂ ਜੈਕਾਰੇ ਲਗਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਇਹ ਦਿਨ ਸਿੱਖ ਕੌਮ ਬੜੇ ਵੈਰਾਗਮਈ ਤੇ ਵੀਰਤਾਂ ਭਰੇ ਮਨ ਨਾਲ ਮਨਾਉਂਦੀ ਹੈ ਇਸ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹਰ ਸਾਲ ਸ਼ਹੀਦੀ ਜੋੜ ਮੇਲਾ ਲੱਗਦਾ ਹੈ ਜਿਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾ ਨਤਮਸਤਕ ਹੁੰਦੀਆਂ ਹਨ ਤੇ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਦੇ ਫੁੱਲ ਭੇਟ ਕਰਦੀਆਂ ਹਨ। 

ਦੱਸਦੇਈਏ ਕਿ ਸਿੱਖ ਕੌਮ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੰਨਦੇ ਹੋਏ ਉਨ੍ਹਾਂ ਨੂੰ ਸਤਿਕਾਰ ਵਜੋਂ ਬਾਬੇ ਕਹਿੰਦੀ ਹੈ। ਮਤਲਬ ਕਿ ਸਿੱਖ ਕੌਮ ਦਾ ਮੰਨਣਾ ਹੈ ਕਿ ਭਾਵੇਂ ਉਨ੍ਹਾਂ ਦੀ ਉੱਮਰ ਛੋਟੀ ਸੀ ਪਰ ਜੋ ਸਿੱਖੀ ਦੇ ਪੂਰਨੇ ਉਹ ਅਡੋਲ ਰਹਿ ਕੇ ਪਾ ਕੇ ਗਏ ਹਨ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਰਹੇਗਾ ਤੇ  ਰਹਿੰਦੀ ਦੁਨੀਆਂ ਤੱਕ ਲੋਕ ਉਨ੍ਹਾਂ ਨੂੰ ਪੂਜਦੀ ਰਹੇਗੀ। ਇਸ ਲਈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਨ੍ਹਾਂ ਸ਼੍ਰੋਮਣੀ ਕਮੇਟੀ ਨਾਲ ਸਲਾਹ ਕੀਤੇ ਛੋਟਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਦਾ ਨਾਮ ਬਾਲ ਦਿਵਸ ਰੱਖਿਆ ਤਾਂ ਸ਼੍ਰੋਮਣੀ ਕਮੇਟੀ ਤੇ ਧਾਰਮਿਕ ਸੰਸਥਾਵਾਂ ਤੇ ਸਿੱਖ ਕੌਮ ਵੱਲੋਂ ਇਸ ਦਾ ਇਤਹਾਜ਼ ਜਤਾਇਆ ਗਿਆ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਸਿੱਖ ਕੌਮ ਨਾਲ ਸਬੰਧ ਮਸਲਿਆਂ ਨੂੰ ਬਿਨ੍ਹਾਂ ਸਿੱਖ ਕੌਮ ਨਾਲ ਵਿਚਾਰੇ ਕੋਈ ਫੈਸਲਾ ਨਾ ਲਿਆ ਕਰਨ। 

WATCH LIVE TV

 

Trending news