Trending Photos
ਚੰਡੀਗੜ੍ਹ: ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਮੌਕੇ ਮੱਧਪ੍ਰਦੇਸ਼ ਦੇ ਇੰਦੌਰ ’ਚ ਗੁਰਦੁਆਰਾ ਸਾਹਿਬ ’ਤੇ ਤਿਰੰਗਾ ਝੰਡਾ ਲਹਿਰਾ ਦਿੱਤਾ ਗਿਆ। ਇਸ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਪ੍ਰਗਟ ਕੀਤਾ ਹੈ। ਇਸ ਕਾਰਵਾਈ ’ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਰਪਰਾਵਾਂ ਦੇ ਹਵਾਲੇ ਨਾਲ ਜਾਂਚ ਦੇ ਆਦੇਸ਼ ਦਿੱਤੇ ਹਨ।
ਗੁਰਦੁਆਰੇ ’ਚ ਸਿਰਫ਼ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ: ਧਾਮੀ
ਦਰਅਸਲ ਮੱਧਪ੍ਰਦੇਸ਼ ਦੇ ਇੰਦੌਰ ਤੋਂ ਇਕ ਤਸਵੀਰ ਸਾਹਮਣੇ ਆਈ ਹੈ। ਜਿਸ ’ਚ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ’ਤੇ ਤਿਰੰਗਾ ਝੰਡਾ ਲਹਿਰਾਉਂਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਇਸ ਮਾਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਕੇਵਲ ਖ਼ਾਲਸਾ ਪੰਥ ਦਾ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ।
1/ "ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਰਯਾਦਾ ਅਨੁਸਾਰ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ pic.twitter.com/ewEeM5p6rw
— Shiromani Gurdwara Parbandhak Committee (SGPC) (@SGPCAmritsar) August 13, 2022
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਪ੍ਰਸ਼ਾਸਨ ਜਿਸਨੇ ਵੀ ਗਲਤੀ ਕੀਤੀ ਹੈ। ਉਹ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਹੈ। ਪ੍ਰਧਾਨ ਵਲੋਂ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ’ਚ ਵੀ ਗੁਰੂ ਘਰਾਂ ’ਤੇ ਤਿਰੰਗਾ ਲਹਿਰਾਉਣ ਦਾ ਹੋਇਆ ਸੀ ਫ਼ੈਸਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵਲੋਂ ਸੂਬੇ ਦੇ ਗੁਰਦੁਆਰਿਆਂ ’ਚ ਤਿਰੰਗਾ ਝੰਡਾ ਲਹਿਰਾਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਗੱਲ ’ਤੇ ਐੱਸ. ਜੀ. ਪੀ. ਸੀ (SGPC) ਵਲੋਂ ਇਤਰਾਜ ਪ੍ਰਗਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਪਿਆ ਸੀ।