SGPC ਚੋਣਾਂ: ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
Advertisement
Article Detail0/zeephh/zeephh1424741

SGPC ਚੋਣਾਂ: ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

SGPC President Elections: ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

 

SGPC ਚੋਣਾਂ: ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

ਚੰਡੀਗੜ੍ਹ (SGPC President Elections):  ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਹੀ ਹੋਣਗੇ।  ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ  ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਰਾਹੀਂ ਸਾਂਝੀ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰਦਾ ਸੀ। 

ਇਹ ਵੀ ਪੜ੍ਹੋ: ਨੌਜਵਾਨ ਕੋਲੋ Apple ਦਾ ਫ਼ੋਨ ਛੱਡ ਕੇ OPPO ਲੈ ਕੇ ਫ਼ਰਾਰ ਹੋਏ ਲੁਟੇਰੇ, ਘਟਨਾ CCTV 'ਚ ਕੈਦ

Trending news