SGPC ਦਾ ਸੁਪਰੀਮ ਕੋਰਟ ਵੱਲੋਂ HSGPC ਦੇ ਹੱਕ 'ਚ ਫੈਸਲੇ ਖਿਲਾਫ ਅੰਮ੍ਰਿਤਸਰ 'ਚ ਰੋਸ ਮਾਰਚ
Advertisement
Article Detail0/zeephh/zeephh1379596

SGPC ਦਾ ਸੁਪਰੀਮ ਕੋਰਟ ਵੱਲੋਂ HSGPC ਦੇ ਹੱਕ 'ਚ ਫੈਸਲੇ ਖਿਲਾਫ ਅੰਮ੍ਰਿਤਸਰ 'ਚ ਰੋਸ ਮਾਰਚ

ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ। ਜਿਸ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਗਿਆ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

SGPC ਦਾ ਸੁਪਰੀਮ ਕੋਰਟ ਵੱਲੋਂ HSGPC ਦੇ ਹੱਕ 'ਚ ਫੈਸਲੇ ਖਿਲਾਫ ਅੰਮ੍ਰਿਤਸਰ 'ਚ ਰੋਸ ਮਾਰਚ

ਚੰਡੀਗੜ੍ਹ- ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ। ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚਲਦਿਆ 4 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਰੋਸ ਮਾਰਚ ਦਾ ਸੱਦਾ ਦਿੱਤਾ ਗਿਆ ਸੀ। 

ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗਲਿਆਰੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟੇ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਸਿੱਖਾਂ ਵੱਲੋਂ ਹਿੱਸਾ ਲਿਆ ਗਿਆ। ਇਸ ਰੋਸ ਮਾਰਚ ਰਾਹੀ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਸੌਂਪਿਆ ਜਾਣਾ ਸੀ। ਪਰ ਡਿਪਟੀ ਕਮਿਸ਼ਨਰ ਦੀ ਥਾਂ ਅਧਿਕਾਰੀ ਮੰਗ ਪੱਤਰ ਲੈਣ ਆਏ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਡੀਸੀ ਦਫਤਰ ਦੇ ਬਾਹਰ ਹੀ ਪੱਕਾ ਮੋਰਚਾ ਲਗਾ ਦਿੱਤਾ ਗਿਆ। 

ਦੂਜੇ ਪਾਸੇ ਸ਼੍ਰੋਮਣੀ ਗੁਰਦੁਰਾਆ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਸਿੱਖਾਂ ਨਾਲ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਫੈਸਲੇ ਖਿਲਾਫ 7 ਅਕਤੂਬਰ ਨੂੰ 3 ਰੋਸ ਮਾਰਚ ਕੱਢੇ ਜਾਣਗੇ ਜਿੰਨਾਂ ਵਿੱਚੋਂ ਇੱਕ ਮੰਜੀ ਸਾਹਿਬ ਅੰਬਾਲਾ ਤੋਂ ਦੂਸਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤੀਸਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਇਸ ਫੈਸਲੇ ਖਿਲਾਫ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ। ਪੰਜਾਬ, ਹਰਿਆਣਾ ਵਿੱਚ ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਆਰਐਸਐਸ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਆਰਐਸਐਸ ਜਾਣਬੁਝ ਕੇ ਸਿੱਖਾਂ ਨੂੰ ਵੰਡਣ ਦਾ ਕੰਮ ਕਰ ਰਹੀ ਹੈ।

WATCH LIVE TV

Trending news