ਸਿੱਖ ਕੈਦੀਆਂ ਦੀ ਸਜ਼ਾ ਪੂਰੀ ਹੋ ਜਾਣ ਦੇ ਬਾਵਜੂਦ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਲਈ ਅੰਤਰ-ਰਾਸ਼ਟਰੀ ਮੰਚ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ।
Trending Photos
Issue of Sikh prisoners in UN: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਤਕਰੀਬਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ 9 ਸਿੱਖਾਂ ਦੀ ਰਿਹਾਈ ਦਾ ਮੁੱਦਾ ਸੰਯੁਕਤ ਰਾਸ਼ਟਰ ’ਚ ਚੁੱਕਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਕਮੇਟੀ ਦੁਆਰਾ ਅੰਤਰ-ਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ’ਚ 13 ਮੈਂਬਰ ਸ਼ਾਮਲ ਹਨ। ਇਹ ਸਲਾਹਾਕਾਰ ਮੈਬਰਾਂ ਦਾ ਬੋਰਡ ਵਿਸ਼ਵ ਪੱਧਰ ’ਤੇ ਸਿੱਖ ਮਸਲਿਆਂ ਨੂੰ ਉਠਾਉਣ ਲਈ ਕੰਮ ਕਰੇਗਾ।
ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਹਰ ਸਿੱਖ ਕੈਦੀ ਨੂੰ 20,000 ਰੁਪਏ ਦਾ ਮਾਣ-ਭੱਤਾ ਵੀ ਦਿੱਤਾ ਜਾਵੇਗਾ। ਇਹ ਫੈਸਲੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਲਏ ਗਏ।
ਪ੍ਰਧਾਨ ਧਾਮੀ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਖ ਕੈਦੀਆਂ ਦੀ ਸਜ਼ਾ ਪੂਰੀ ਹੋ ਜਾਣ ਦੇ ਬਾਵਜੂਦ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਲਈ ਅੰਤਰ-ਰਾਸ਼ਟਰੀ ਮੰਚ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿ ਸਿੱਖ ਕੈਦੀ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਭੂਰਾ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ।
ਇਸ ਮੌਕੇ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਰੱਖਿਆ ਮੁਹਈਆ ਕਰਵਾਏ ਜਾਣ ’ਤੇ ਸਰਕਾਰ ਖ਼ਿਲਾਫ਼ ਹਾਈ ਕੋਰਟ ’ਚ ਰਿੱਟ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਡੇਰਾ ਮੁਖੀ ਨੂੰ ਮਿਲੀ ਪੈਰੋਲ 'ਤੇ ਵਾਰ-ਵਾਰ ਸਵਾਲ ਚੁੱਕੇ।
ਧਾਮੀ ਨੇ ਕਿਹਾ ਕਿ ਰਾਮ ਰਹੀਮ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਕਿਉਂਕਿ ਕਿਰਪਾਨ ਨੂੰ ਸਿੱਖ ਧਰਮ ਨਾਲ ਜੁੜਿਆ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਲਈ ਸਿੱਖ ਧਰਮ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਵਿਧਾਨ ਸਭਾ ਵਲੋਂ 90 ਸਾਬਕਾ ਵਿਧਾਇਕਾ ਨੂੰ ‘MLAs Stciker’ ਵਾਪਸ ਕਰਨ ਦੇ ਨਿਰਦੇਸ਼