Sheesh Marg Yatra: ਅੱਜ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ ਹੈ ਅਤੇ ਇਸ ਦੌਰਾਨ ਉਹਨਾਂ ਨੇ ਭਰਵਾਂ ਸਵਾਗਤ ਕੀਤਾ ਗਿਆ ਹੈ।
Trending Photos
Guru Tegh Bahadur JI/ ਬਿਮਲ ਸ਼ਰਮਾ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਦੇ ਚਾਂਦਨੀ ਚੌਂਕ ਤੋਂ ਆਰੰਭ ਹੋਈ 'ਸੀਸ ਮਾਰਗ ਯਾਤਰਾ ਦੇਰ ਸ਼ਾਮ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ। ਜਿੱਥੇ ਸ਼ੀਸ਼ ਮਾਰਗ ਯਾਤਰਾ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਨਾਲ ਦਿੱਲੀ ਤੋਂ 5 ਦਿਸੰਬਰ ਨੂੰ ਸ਼ੁਰੂ ਹੋਈ ਇਹ ਸ਼ੀਸ਼ ਮਾਰਗ ਯਾਤਰਾ ਅਲੱਗ ਅਲੱਗ ਪੜਾਵਾਂ ਤੋਂ ਹੁੰਦੀ ਹੋਈ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ ।
ਸਵੇਰੇ ਗੁਰਦੁਆਰਾ ਨਾਭਾ ਸਾਹਿਬ ਤੋਂ ਆਰੰਭ ਹੋ ਕੇ ਜ਼ੀਰਕਪੁਰ ਪਟਿਆਲਾ ਚੌਕ ਤੋਂ ਹੁੰਦੇ ਹੋਏ ਚੰਡੀਗੜ੍ਹ 'ਚ ਪ੍ਰਵੇਸ਼ ਕਰਨ ਤੋਂ ਬਾਅਦ ਮੁਹਾਲੀ, ਲਾਂਡਰਾਂ, ਖਰੜ, ਰੋਪੜ ਤੋਂ ਬਾਅਦ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਹਾਜ਼ਰੀਆਂ ਭਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਹ ਸੀਸ ਮਾਰਗ ਯਾਤਰਾ ਦੀ ਸਮਾਪਤੀ ਹੋਈ।
ਇਹ ਵੀ ਪੜ੍ਹੋ: Guru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਜਿਨਾਂ ਨੇ ਤਿਲਕ ਜੰਜੂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ ਕਿਉਂਕਿ ਕਸ਼ਮੀਰ ਵਿਖੇ ਮੁਗਲ ਬਾਦਸ਼ਾਹ ਔਰੰਗਜ਼ੇਬ ਕਸ਼ਮੀਰੀ ਪੰਡਤਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਰਿਹਾ ਸੀ ਅਤੇ ਉਹਨਾਂ ਤੇ ਅੱਤਿਆਚਾਰ ਕਰ ਰਿਹਾ ਸੀ ਕਸ਼ਮੀਰੀ ਪੰਡਿਤ ਇਸ ਦੀ ਫਰਿਆਦ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚੇ ਤੇ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਆਏ ਇਹਨਾਂ ਕਸ਼ਮੀਰੀ ਪੰਡਤਾਂ ਨੇ ਆਪਣੀ ਫਰਿਆਦ ਗੁਰੂ ਤੇਗ ਬਹਾਦਰ ਜੀ ਨੂੰ ਸੁਣਾਈ ਤਾਂ ਗੁਰੂ ਜੀ ਵੱਲੋਂ ਕਿਹਾ ਗਿਆ ਕਿ ਜਾਓ ਔਰੰਗਜ਼ੇਬ ਨੂੰ ਕਹਿ ਦਿਓ ਕਿ ਪਹਿਲਾਂ ਗੁਰੂ ਤੇਗ ਬਹਾਦਰ ਨੂੰ ਮੁਸਲਮਾਨ ਬਣਾਓ ਅਗਰ ਤੇਗ ਬਹਾਦਰ ਮੁਸਲਮਾਨ ਬਣ ਜਾਏ ਤਾਂ ਅਸੀਂ ਸਾਰੇ ਇਸਲਾਮ ਕਬੂਲ ਕਰ ਲਵਾਂਗੇ।
ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਦੀ ਲਾਜ ਰੱਖੀ ਅਤੇ ਈਨ ਨਾ ਮੰਨੀ ਤੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਤੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਆਪਣਾ ਬਲਿਦਾਨ ਦਿੱਤਾ । ਜਦੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦਿੱਤੀ ਤਾਂ ਭਾਈ ਜੈਤਾ ਜੀ ਉਨਾਂ ਦੇ ਸੀਸ ਨੂੰ ਛੁਪਾ ਕੇ ਸ੍ਰੀ ਕੀਰਤਪੁਰ ਸਾਹਿਬ ਲੈ ਕੇ ਪਹੁੰਚੇ ਜਿੱਥੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਮੌਜੂਦ ਹੈ ਤੇ ਸ੍ਰੀ ਕੀਰਤਪੁਰ ਸਾਹਿਬ ਦੀ ਇਸ ਧਰਤੀ ਤੋਂ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਅਤੇ ਸੰਗਤਾਂ ਨੂੰ ਨਾਲ ਲੈ ਕੇ ਬੜੇ ਹੀ ਸਤਿਕਾਰ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਲੈ ਕੇ ਆਏ ਤੇ ਉਹਨਾਂ ਦੇ ਸੀਸ ਦਾ ਸੰਸਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਕੀਤਾ ਜਿੱਥੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮੌਜੂਦ ਹੈ।
ਇਸੇ ਨੂੰ ਯਾਦ ਕਰਦੇ ਹੋਏ ਦਿੱਲੀ ਤੋਂ ਇੱਕ ਸ਼ੀਸ਼ ਮਾਰਗ ਯਾਤਰਾ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਦੇ ਚਾਂਦਨੀ ਚੌਂਕ ਤੋਂ ਆਰੰਭ ਹੋਈ 'ਸੀਸ ਮਾਰਗ ਯਾਤਰਾ ਅਲੱਗ ਅਲੱਗ ਪੜਾਵਾਂ ਤੋਂ ਹੁੰਦੀ ਹੋਈ ਅੱਜ 7 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ।