Akali Dal News: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਚੁੱਕਿਆ ਧਾਂਦਲੀ ਦਾ ਮੁੱਦਾ
Advertisement
Article Detail0/zeephh/zeephh2613561

Akali Dal News: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਚੁੱਕਿਆ ਧਾਂਦਲੀ ਦਾ ਮੁੱਦਾ

Akali Dal News:  ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ।

Akali Dal News: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਚੁੱਕਿਆ ਧਾਂਦਲੀ ਦਾ ਮੁੱਦਾ

Akali Dal News: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਵੀਆਂ ਬਣੀਆਂ ਵੋਟਾਂ 'ਚ ਧਾਂਦਲੀ ਦਾ ਮੁੱਦਾ ਚੁੱਕਿਆ ਹੈ। ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ।

ਬਲਵਿੰਦਰ ਸਿੰਘ ਭੂੰਦੜ ਨੇ ਫਰਜ਼ੀ ਵੋਟਾਂ ਬਣਾਉਣ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਗਈ ਹੈ। ਮੁਲਾਕਾਤ ਦੌਰਾਨ ਅਕਾਲੀ ਦਲ ਦੇ ਵਫਦ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਸਮੇਤ ਵਫ਼ਦ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। 

ਮੁਲਾਕਾਤ ਦੌਰਾਨ ਅਕਾਲੀ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ।  ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਦਖ਼ਲ-ਅੰਦਾਜ਼ੀ ਨਾਲ ਸਿੱਖ ਸੰਸਥਾਵਾਂ ਨੂੰ ਖੋਹਣ ਦੀ ਵੱਡੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋਇਆ ਸੀ, ਅਸੀਂ ਉਦੋਂ ਵੀ ਗੁਰਦੁਆਰਾ ਚੋਣ ਕਮਿਸ਼ਨਰ ਕੋਲ ਆਏ ਸੀ।

ਉਦੋਂ ਸਾਡੀ ਸ਼ਿਕਾਇਤ ਸੀ ਕਿ ਅਸੀਂ ਚਾਹੁੰਦੇ ਹਾਂ ਕਿ ਸਹੀ ਵੋਟਾਂ ਰਜਿਸਟਰਡ ਹੋਣ। ਵਫ਼ਦ ਵੱਲੋਂ ਵੋਟਰ ਸੂਚੀਆਂ 'ਚ ਕਥਿਤ ਧਾਂਦਲੀ ਨੂੰ ਲੈ ਕੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਨਾਲ ਹੀ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਤੋਂ 31 ਮਾਰਚ ਤੱਕ ਦੇ ਸਮੇਂ ਦੀ ਮੰਗ ਕੀਤੀ ਗਈ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ 'ਚ ਧਾਂਦਲੀਆਂ ਦੇ ਸਬੂਤ ਵੀ ਉਹ ਗੁਰਦੁਆਰਾ ਚੋਣ ਕਮਿਸ਼ਨ ਨੂੰ ਦਿੱਤੇ ਹਨ, ਜਿਸ ਵਿੱਚ ਪਤਿਤ ਸਿੱਖਾਂ ਦੀਆਂ ਵੋਟਾਂ ਵੀ ਬਣੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਧਰਮ ਦਾ ਆਪਣਾ ਮਸਲਾ ਹੈ, ਸਿੱਖ ਧਰਮ ਵਿੱਚ ਮੁੰਡੇ ਦੇ ਨਾਂ ਪਿੱਛੇ 'ਸਿੰਘ' ਅਤੇ ਕੁੜੀ ਦੇ ਨਾਂ ਪਿੱਛੇ 'ਕੌਰ' ਲਗਾਇਆ ਜਾਂਦਾ ਹੈ, ਪਰ ਵੋਟਰ ਸੂਚੀਆਂ 'ਚ ਵੋਟਾਂ ਦੇ ਪਿਛੇ ਸਿੰਘ ਜਾਂ ਕੌਰ ਨਹੀਂ ਲਗਾਇਆ ਜਾਂਦਾ। ਇਸ ਲਈ ਅਸੀਂ ਸਾਰੀਆਂ ਵੋਟਾਂ ਦੀ ਨਿਰਪੱਖ ਪੜਤਾਲ ਕਰਵਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ : CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਹੁਣ 26 ਜਨਵਰੀ ਨੂੰ ਮੋਹਾਲੀ ਵਿੱਚ ਲਹਿਰਾਉਣਗੇ ਤਿਰੰਗਾ

Trending news