Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ; ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਅਹਿਮ ਫੈਸਲਾ
Advertisement
Article Detail0/zeephh/zeephh2349894

Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ; ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਅਹਿਮ ਫੈਸਲਾ

Shiromani Akali Dal: ਬਗਾਵਤੀ ਸੁਰਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਭੰਗ ਕਰ ਦਿੱਤੀ।

Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ; ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਅਹਿਮ ਫੈਸਲਾ

Shiromani Akali Dal: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਭੰਗ ਕਰ ਦਿੱਤੀ। ਇਸ ਦੀ ਜਾਣਕਾਰੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ।

 

ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤ ਦਾ ਮਾਹੌਲ ਹੈ। 

ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਰੱਖੜਾ ਤੇ ਸਿਕੰਦਰ ਸਿੰਘ ਮਲੂਕਾ ਕੋਰ ਕਮੇਟੀ ਦੇ ਮੈਂਬਰ ਸਨ ਜਿਨ੍ਹਾਂ ਨੇ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਏ ਰੱਖਣ ਦਾ ਵਿਰੋਧ ਕੀਤਾ ਸੀ।

ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਫੈਸਲਾ

ਕੋਰ ਕਮੇਟੀ ਭੰਗ ਹੋਣ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਾਰਟੀ ਸੰਗਠਨ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਪ੍ਰਧਾਨ ਸੁਖਬੀਰ ਬਾਦਲ ਨੂੰ ਅਧਿਕਾਰ ਦਿੱਤੇ ਗਏ ਹਨ। ਇਸ ਸਬੰਧੀ ਪਾਰਟੀ ਪ੍ਰਧਾਨ ਨੇ ਚੰਡੀਗੜ੍ਹ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ। ਇਸ ਨੂੰ ਤੁਰੰਤ ਦੁਬਾਰਾ ਬਣਾਇਆ ਜਾਵੇਗਾ।

ਇਸ ਦੌਰਾਨ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਦਲਜੀਤ ਚੀਮਾ, ਪਰਮਜੀਤ ਸਰਨਾ, ਇਕਬਾਲ ਸਿੰਘ ਝੂੰਦਾਂ ਅਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।

ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਇੱਕ ਸੀਟ ਜਿੱਤੀ ਸੀ
ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਰਟੀ ਨੇ ਭਾਜਪਾ ਨਾਲ ਗਠਜੋੜ ਤੋੜ ਕੇ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੀ ਪਰ ਬਠਿੰਡਾ ਸੀਟ ਨੂੰ ਛੱਡ ਕੇ ਪਾਰਟੀ ਕੋਈ ਵੀ ਸੀਟ ਨਹੀਂ ਜਿੱਤ ਸਕੀ।

ਇਸ ਤੋਂ ਬਾਅਦ ਪਾਰਟੀ 'ਚ ਬਗਾਵਤ ਸ਼ੁਰੂ ਹੋ ਗਈ। ਪਾਰਟੀ ਆਗੂਆਂ ਨੇ ਸਪੱਸ਼ਟ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਇਕੱਲਿਆਂ ਲੜਨਾ ਗਲਤੀ ਸੀ। ਜੇਕਰ ਉਹ ਭਾਜਪਾ ਨਾਲ ਚੋਣ ਲੜਦੇ ਤਾਂ ਪਾਰਟੀ ਜਿੱਤ ਸਕਦੀ ਸੀ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੋ ਸੀਟਾਂ ਜਿੱਤਣ ਵਿੱਚ ਸਫਲ ਰਿਹਾ ਸੀ। ਭਾਵੇਂ ਉਸ ਸਮੇਂ ਸੂਬੇ ਵਿੱਚ ਸਰਕਾਰ ਕਾਂਗਰਸ ਦੀ ਸੀ।

 

ਬਾਗ਼ੀ ਧੜੇ ਨੇ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਖ਼ਿਲਾਫ਼ ਮੁਆਫ਼ੀ ਵੀ ਮੰਗੀ ਹੈ। ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ।

ਕੋਰ ਕਮੇਟੀ ਵਿੱਚ ਕਿਹੜੇ-ਕਿਹੜੇ ਮੈਂਬਰ ਸ਼ਾਮਲ ?
ਸੁਖਬੀਰ ਸਿੰਘ ਬਾਦਲ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਐਨ.ਕੇ.ਸ਼ਰਮਾ, ਗੁਲਜ਼ਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ,ਹਰਜਿੰਦਰ ਸਿੰਘ ਧਾਮੀ ਪ੍ਰਧਾਨ ਐਸ.ਜੀ.ਪੀ.ਸੀ,ਅਨਿਲ ਜੋਸ਼ੀ,ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸੁੱਖੀ,ਗੁਰਪ੍ਰਤਾਪ ਸਿੰਘ ਵਡਾਲਾ,ਪ੍ਰੋ. ਵਿਰਸਾ ਸਿੰਘ ਵਲਟੋਹਾ,ਗੁਰਬਚਨ ਸਿੰਘ ਬੱਬੇਹਾਲੀ,ਲਖਬੀਰ ਸਿੰਘ ਲੋਧੀਨੰਗਲ

ਇਹ ਵੀ ਪੜ੍ਹੋ : Union Budget 2024 Live Updates: ਐਜੂਕੇਸ਼ਨ ਲੋਨ 'ਤੇ 3 ਫੀਸਦੀ ਦੀ ਛੋਟ; 3 ਲੱਖ ਰੁਪਏ ਤੱਕ ਆਮਦਨ 'ਤੇ ਕੋਈ ਟੈਕਸ ਨਹੀਂ, ਜਾਣੋ ਹੋਰ ਵੱਡੇ ਐਲਾਨ

 

Trending news