ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣਗੇ ਜਗਬੀਰ ਸਿੰਘ ਬਰਾੜ
Advertisement

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣਗੇ ਜਗਬੀਰ ਸਿੰਘ ਬਰਾੜ

 ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ (Shiromani Akali Dal news) ਵਿੱਚ ਸ਼ਾਮਿਲ ਹੋ ਗਏ ਸਨ।  

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣਗੇ ਜਗਬੀਰ ਸਿੰਘ ਬਰਾੜ

Jagbir Singh Brar joining AAP news: ਪੰਜਾਬ ਦੀ ਸਿਆਸਤ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ (Shiromani Akali Dal news) ਦਾ ਹੱਥ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਜਗਬੀਰ ਸਿੰਘ ਬਰਾੜ ਜਲੰਧਰ ਦਾ ਵੱਡਾ ਚਿਹਰਾ ਹਨ।  

ਦੱਸ ਦਈਏ ਕਿ ਜਗਬੀਰ ਸਿੰਘ ਬਰਾੜ (Jagbir Singh Brar joining AAP news) ਜਲਦ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ (Shiromani Akali Dal news) ਵਿੱਚ ਸ਼ਾਮਿਲ ਹੋ ਗਏ ਸਨ।  

ਇਸ ਮੌਕੇ ਸੁਖਬੀਰ ਬਾਦਲ ਵੱਲੋਂ ਐਲਾਨਿਆ ਗਿਆ ਸੀ ਕਿ 2022 ਦੀਆਂ ਚੋਣਾਂ ਲਈ ਜਗਬੀਰ ਸਿੰਘ ਬਰਾੜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ। 

2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਡੁੱਬ ਰਹੀ ਹੈ ਅਤੇ ਕੈਪਟਨ ਵੱਲੋਂ ਲੋਕਾਂ ਨਾਲ ਕੀਤਾ ਕੋਈ ਵੀ ਵਾਅਦ ਨਹੀਂ ਪੂਰਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ 'ਚ ਵਰਕਰਾਂ ਤੇ ਲੀਡਰਾਂ ਦਾ ਦਮ ਘੁੱਟ ਰਿਹਾ ਹੈ ਅਤੇ ਇਸ ਕਰਕੇ ਕਈ ਲੀਡਰ ਪਾਰਟੀ ਛੱਡ ਰਹੇ ਹਨ। ਹਾਲਾਂਕਿ ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਪ੍ਰਗਟ ਸਿੰਘ ਪੋਵਾਰ ਨੇ 5808 ਵੋਟਾਂ ਨਾਲ ਵੱਡੀ ਜਿੱਤ ਹਾਸਿਲ ਕੀਤੀ ਸੀ।

ਇਹ ਵੀ ਪੜ੍ਹੋ: Amritpal Singh latest news: ਪਟਿਆਲਾ ਤੋਂ ਸਾਹਮਣੇ ਆਈ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ CCTV ਵੀਡੀਓ

ਜ਼ਿਕਰਯੋਗ ਹੈ ਕਿ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਗਬੀਰ ਸਿੰਘ ਬਰਾੜ ਕਾਂਗਰਸ ਵਿੱਚ ਆ ਗਏ ਸਨ। ਇਸ ਤੋਂ ਬਾਅਦ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਪਾਰਟੀ 'ਚ ਆਉਣ ਤੋਂ ਬਾਅਦ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ। ਉੱਥੋਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

 

ਇਹ ਵੀ ਪੜ੍ਹੋ: Amritpal Singh News: ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਵੀ ਪੰਜਾਬ ਪੁਲਿਸ ਚੌਕਸ; ਕਈ ਟਵਿੱਟਰ ਅਕਾਊਂਟ ਹੋਏ ਸਸਪੈਂਡ

Trending news