Akali Dal News: ਮੈਂਬਰਸ਼ਿਪ ਮੁਹਿੰਮ ਦੀ ਪਾਰਟੀ ਦੇ ਆਬਜ਼ਰਵਰ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਟੀਮ ਵੱਲੋਂ ਇਸ ਦੀ ਦੇਖ ਰੇਖ ਕੀਤੀ ਜਾਵੇਗੀ।
Trending Photos
Akali Dal News: ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ 20 ਜਨਵਰੀ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ। ਮੀਟਿੰਗ ਵਿੱਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਡਾ. ਚੀਮਾ ਨੇ ਕਿਹਾ ਕਿ ਭਰਤੀ ਮੁਹਿੰਮ ਦੌਰਾਨ 25 ਲੱਖ ਤੱਕ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸਹੀ ਤਰੀਕੇ ਨਾਲ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਤੇ ਪਾਰਟੀ ਦੇ ਆਬਜ਼ਰਵਰ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਟੀਮ ਵੱਲੋਂ ਇਸ ਦੀ ਦੇਖ ਰੇਖ ਕੀਤੀ ਜਾਵੇਗੀ।