Akali Dal News: 'ਪੰਜਾਬ, ਮੌਜੂਦਾ ਸੰਕਟ ਅਤੇ ਇਸਦਾ ਹੱਲ' ਵਿਸ਼ੇ ਉਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਉਣ ਜਾ ਰਿਹਾ ਹੈ।
Trending Photos
Akali Dal News (ਬਿਮਲ ਸ਼ਰਮਾ): 27 ਜਨਵਰੀ ਨੂੰ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ 'ਪੰਜਾਬ, ਮੌਜੂਦਾ ਸੰਕਟ ਅਤੇ ਇਸਦਾ ਹੱਲ' ਵਿਸ਼ੇ ਉਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੌਜੂਦਾ ਸਮੇਂ ਪੰਜਾਬ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਉੱਤੇ ਚਰਚਾ ਕੀਤੀ ਜਾਵੇਗੀ।
ਇਸ ਸੈਮੀਨਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖਾਲਸਾ ਕਾਲਜ ਵਿਖੇ ਸੈਮੀਨਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਜੇ।
ਉਨ੍ਹਾਂ ਨੇ ਕਿਹਾ ਕਿ ਇਸ ਸੈਮੀਨਾਰ ਵਿੱਚ ਸਿਆਸੀ, ਧਾਰਮਿਕ, ਸਮਾਜਿਕ ਅਤੇ ਬੁੱਧੀਜੀਵੀ ਵਰਗ ਸਮੇਤ ਵੱਖੋ-ਵੱਖਰੇ ਖੇਤਰਾਂ ਨਾਲ ਸਬੰਧਤ ਲੋਕ ਸ਼ਾਮਿਲ ਹੋਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਸੈਮੀਨਾਰ 'ਚ ਵਿਦਵਾਨਾਂ ਅਤੇ ਨਾਮਵਰ ਪੱਤਰਕਾਰਾਂ ਵੱਲੋਂ ਆਪਣੇ ਕੀਮਤੀ ਵਿਚਾਰ ਰੱਖੇ ਜਾਣਗੇ।
ਚੰਦੂਮਾਜਰਾ ਨੇ ਕਿਹਾ ਕਿ ਕਿਸੇ ਸਮੇਂ ਹੱਸਦਾ-ਵੱਸਦਾ ਪੰਜਾਬ ਅੱਜ ਬੇਹੱਦ ਮਾੜੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਖਾਸ ਤੌਰ ਉਤੇ ਆਰਥਿਕ ਪੱਖੋਂ ਪੰਜਾਬ ਕੰਗਾਲ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਿੱਚ ਸੁਹਿਰਦਤਾ ਦੀ ਘਾਟ ਹੋਣ ਦੇ ਚੱਲਦਿਆਂ ਪੰਜਾਬ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਪਛੜ ਚੁੱਕਾ ਹੈ, ਪ੍ਰੰਤੂ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੁਣੌਤੀਆਂ ਨੂੰ ਸਮਝਦਾ ਹੈ ਤੇ ਇਨ੍ਹਾਂ ਦੇ ਉਸਾਰੂ ਹੱਲ ਲੱਭਣ ਲਈ ਅਕਾਲੀ ਦਲ ਵੱਲੋਂ ਪਹਿਲਕਦਮੀ ਕਰਦਿਆਂ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਹਿਲੀ ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਵੀ ਸ਼ੁਰੂ ਕੀਤੀ ਜਾ ਰਹੀ ਅਤੇ ਉਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਅੰਦਰ ਮੌਜੂਦਾ ਸੰਕਟ ਸੰਬੰਧੀ ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਦਿੱਲੀ ਸਰਕਾਰ ਵੱਲੋਂ ਠੁਕਰਾਏ ਜਾਣ ਬਾਰੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਆਗੂ ਪੰਜਾਬ ਵਿੱਚ ਕੁਝ ਹੋਰ ਕਹਿੰਦੇ ਹਨ ਅਤੇ ਦਿੱਲੀ ਜਾ ਕੇ ਉਨ੍ਹਾਂ ਦੇ ਬਿਆਨ ਬਦਲ ਜਾਂਦੇ ਹਨ।
ਇਹ ਵੀ ਪੜ੍ਹੋ : Batala News: ਕੈਲੀਫੋਰਨੀਆਂ ਤੋਂ ਆਈ ਮਾੜੀ ਖ਼ਬਰ, ਬਟਾਲਾ ਦੇ ਪਿੰਡ ਡੁਡੀਪੁਰ ਸਥਿਤ ਘਰ 'ਚ ਵਿਛੇ ਸੱਥਰ