SGPC Budget Session: ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤਾ ਗਿਆ ਬਜਟ ਜਨਰਲ ਹਾਊਸ ਵਿੱਚ ਮੌਜੂਦ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ ।
Trending Photos
SGPC Budget Session 2024-25: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ 12 ਅਰਬ, 60 ਕਰੋੜ, 97 ਲੱਖ, 38 ਹਜ਼ਾਰ ਰੁਪਏ ਦਾ ਬਜਟ ਪੇਸ਼ ਕਰ ਦਿੱਤਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ 2024-25 ਪੇਸ਼ ਕੀਤਾ। ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤਾ ਗਿਆ ਬਜਟ ਜਨਰਲ ਹਾਊਸ ਵਿੱਚ ਮੌਜੂਦ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ ।
ਇਸੇ ਤਰ੍ਹਾਂ ਬਾਬਾ ਬੁੱਢਾ ਜੀ ਚੈਰੀਟੇਬਲ ਟਰਸਟ ਬੀੜ ਸਾਹਿਬ ਲਈ ਪੰਜ ਕਰੋੜ 50 ਲੱਖ ਰੁਪਏ ਰੱਖੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦਾ ਬਜਟ ਇੱਕ ਅਰਬ ਰੁਪਏ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਸੈਕਸ਼ਨ 85 ਦੇ ਖਰਚਿਆਂ ਲਈ ਨੌ ਅਰਬ 92 ਕਰੋੜ 5 ਲੱਖ ਰੁਪਏ ਰੱਖੇ ਗਏ ਹਨ। ਵਿਦਿਅਕ ਅਦਾਰਿਆਂ ਲਈ 2 ਅਰਬ 51 ਕਰੋੜ ਰੁਪਏ ਰੱਖੇ ਗਏ ਹਨ।
ਜਿਸ ਵਿੱਚ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਨੌਜਵਾਨਾਂ ਨੂੰ ਪੀਸੀਐਸ (ਜੁਡੀਸ਼ੀਅਲ) ਪ੍ਰੀਖਿਆ ਲਈ ਤਿਆਰ ਕਰਨ ਲਈ ਨਵੀਂ ਜੁਡੀਸ਼ੀਅਲ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਜਿਸ ਦੀ ਸਥਾਪਨਾ ਬਹਾਦਰਗੜ੍ਹ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿੱਚ ਕੀਤੀ ਜਾਵੇਗੀ।
ਬਜਟ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਇੱਕ ਯੂ-ਟਿਊਬ ਚੈਨਲ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। SGPC ਇਸ ਚੈਨਲ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਤਿਆਰ ਕਰੇਗੀ। ਜਿਸ ਤੋਂ ਬਾਅਦ ਦੇਸ਼-ਵਿਦੇਸ਼ ਦੇ ਲੋਕ ਹਰਿਮੰਦਰ ਸਾਹਿਬ ਦੇ ਨਾਲ-ਨਾਲ ਦਮਦਮਾ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਦੇ 450 ਸਾਲਾਂ ਜਯੋਤੀ ਜੋਤਿ ਦਿਵਸ ਸਤੰਬਰ ਮਹੀਨੇ ’ਚ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਸਾਲ ਵਿਸਾਖੀ ਮੌਕੇ ਵੱਡੀ ਗਿਣਤੀ ਵਿੱਚ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਦੀ ਰਿਹਾਈ ਲਈ ਮਤਾ ਪਾਸ ਕੀਤਾ ਗਿਆ। ਅਤੇ ਕੇਂਦਰ ਨਾਲ ਇਸ ਮਾਮਲੇ ਤੇ ਗੱਲਬਾਤ ਦਾ ਵੀ ਕੀਤੀ ਜਾਵਗੇ।
ਇਸ ਦੇ ਨਾਲ ਹੀ ਧਾਮੀ ਨੇ ਪੰਜਾਬ ਸਰਕਾਰ ਤੋਂ ਬੇਨਤੀ ਕੀਤੀ ਹੈ ਕਿ ਮੁੱਖ ਗਵਾਹ ਪ੍ਰਦੀਪ ਕਲੇਰ ਦੇ ਬਿਆਨਾਂ ਦੇ ਅਧਾਰ ’ਤੇ ਬੇਅਦਬੀ ਦੇ ਦੋਸ਼ੀ ਰਾਮ ਰਹੀਮ ਅਤੇ ਹਨੀਪ੍ਰੀਤ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।