Fazilka News: ਪਰਾਲੀ ਨੂੰ ਅੱਗ ਲੱਗਣ 'ਤੇ ਐਸਐਚਓ ਹੋਣਗੇ ਜ਼ਿੰਮੇਵਾਰ; ਦੋ ਨੋਟਿਸਾਂ ਮਗਰੋਂ ਹੋਵੇਗੀ ਕਾਰਵਾਈ
Advertisement
Article Detail0/zeephh/zeephh2467137

Fazilka News: ਪਰਾਲੀ ਨੂੰ ਅੱਗ ਲੱਗਣ 'ਤੇ ਐਸਐਚਓ ਹੋਣਗੇ ਜ਼ਿੰਮੇਵਾਰ; ਦੋ ਨੋਟਿਸਾਂ ਮਗਰੋਂ ਹੋਵੇਗੀ ਕਾਰਵਾਈ

Fazilka News:  ਫਾਜ਼ਿਲਕਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਨਵੇਂ ਫੁਰਮਾਨ ਜਾਰੀ ਕੀਤੇ ਗਏ ਹਨ। 

 Fazilka News: ਪਰਾਲੀ ਨੂੰ ਅੱਗ ਲੱਗਣ 'ਤੇ ਐਸਐਚਓ ਹੋਣਗੇ ਜ਼ਿੰਮੇਵਾਰ; ਦੋ ਨੋਟਿਸਾਂ ਮਗਰੋਂ ਹੋਵੇਗੀ ਕਾਰਵਾਈ

Fazilka News: ਫਾਜ਼ਿਲਕਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਨਵੇਂ ਫੁਰਮਾਨ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਅੱਗ ਲੱਗੀ ਤਾਂ ਉਸ ਇਲਾਕੇ ਦਾ ਐਸਐਚਓ ਜ਼ਿੰਮੇਵਾਰ ਹੋਵੇਗਾ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਾ ਸਿਰਫ ਜਵਾਬਤਲਬੀ ਹੋਵੇਗੀ ਬਲਕਿ ਦੋ ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਸਿਖਰਲੀ ਅਦਾਲਤ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ ਉਤੇ ਸਖ਼ਤੀ ਦਿਖਾਈ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਅਦਾਲਤ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਘਟਨਾ ਹੁੰਦੀ ਹੈ ਤਾਂ ਉਸ ਇਲਾਕੇ ਦਾ ਐਸਐਚਓ ਜ਼ਿੰਮੇਵਾਰ ਹੋਵੇਗਾ।

ਇਸ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਇੰਚਾਰਜਾਂ ਨੂੰ ਕਿਹਾ ਗਿਆ ਕਿ ਉਹ ਹੁਣ ਤੋਂ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨਾਲ ਸਾੜਨ ਲਈ ਪ੍ਰੇਰਿਤ ਕਰਨ ਕਿਉਂਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਝੋਨੇ ਦੀ ਪਰਾਲੀ ਸੜੀ ਤਾਂ ਉਸ ਇਲਾਕੇ ਨਾਲ ਸਬੰਧਤ ਐਸਐਚਓ ਦੀ ਜਵਾਬਤਲਬੀ ਤੈਅ ਕੀਤੀ ਜਾਵੇਗੀ।

ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਨਾ ਸਿਰਫ਼ ਐਸਐਚਓ ਤੋਂ ਜਵਾਬ ਮੰਗਿਆ ਜਾਵੇਗਾ, ਬਲਕਿ ਲਗਾਤਾਰ ਦੋ ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਵਿਭਾਗੀ ਕਾਰਾਵਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Ratan Tata: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ, 86 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ

ਇਸ ਲਈ ਉਨ੍ਹਾਂ ਨੇ ਸਾਰੇ ਥਾਣਾ ਇੰਚਾਰਜਾਂ ਨੂੰ ਲੋਕਾਂ ਨੂੰ ਪਰਾਲੀ ਨਾਲ ਸਾੜਨ ਦੇ ਨੁਕਸਾਨ ਸਮਝਾਉਂਦੇ ਹੋਏ ਉਨ੍ਹਾਂ ਨੂੰ ਪਰਾਲੀ ਸਬੰਧੀ ਖੇਤੀ ਵਿਭਾਗ ਵੱਲੋਂ ਦਿੱਤੇ ਗਏ ਸੁਝਾਅ ਤਹਿਤ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨ ਦੇ ਆਦੇਸ਼ ਦਿੱਤੇ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪਰਾਲੀ ਦੇ ਕੇਸ ਆਉਣ ਮਗਰੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਕੋਲੋਂ ਜਵਾਬ ਮੰਗਿਆ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਇਹ ਵੀ ਪੜ੍ਹੋ : Navratri 2024 Day 8: ਨਵਰਾਤਰੀ ਦੇ ਅੱਠਵੇਂ ਦਿਨ ਮਾਂ ਮਹਾਗੌਰੀ ਦੇ ਇਨ੍ਹਾਂ ਮੰਤਰਾਂ ਦਾ ਜਾਪ ਕਰੋ, ਜ਼ਿੰਦਗੀ ਦੇ ਸਾਰੇ ਦੁੱਖ ਹੋ ਜਾਣਗੇ ਦੂਰ!

Trending news