Harjot Singh Bains News: ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
Trending Photos
Harjot Singh Bains News: ਅੱਜ ਸਵੇਰੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਗੁਰੂਆਂ ਦੇ ਜਨਮ ਅਸਥਾਨ ਉਤੇ 6 ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ 50 ਲੱਖ ਰੁਪਏ ਦੀ ਲਾਗਤ ਆਏਗੀ ਤੇ ਲਗਭਗ 2 ਮਹੀਨਿਆਂ ਦੇ ਅੰਦਰ ਬਣ ਕੇ ਤਿਆਰ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਇਸ ਹਾਈਵੇ ਤੋਂ ਲੱਖਾਂ ਲੋਕ ਸਫ਼ਰ ਕਰਦੇ ਹਨ ਪਰ ਉਹ ਸਾਰੇ ਲੋਕ ਇਸ ਸ਼ਹਿਰ ਦੇ ਇਤਿਹਾਸ ਤੋਂ ਵਾਂਝੇ ਹੀ ਰਹਿ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਸ਼ਹਿਰ ਦੇ ਇਤਿਹਾਸ ਨੂੰ ਵੀ ਵੱਖ-ਵੱਖ ਥਾਵਾਂ ਉਤੇ ਡਿਸਪਲੇ ਕੀਤਾ ਜਾਵੇਗਾ।
ਸ੍ਰੀ ਕੀਰਤਪੁਰ ਸਾਹਿਬ ਦੇ ਇਸ ਐਂਟਰੈਂਸ ਵਾਲੀ ਜਗ੍ਹਾ ਉਤੇ ਜਿੱਥੇ 15 ਫੁੱਟ ਲੰਬੀ ਇੱਕ ਰਬਾਬ ਲੱਗੇਗੀ ਉਥੇ ਹੀ ਮੈਡੀਸਨ ਨਾਲ ਸਬੰਧਤ ਬੂਟੇ ਵੀ ਲਗਾਏ ਜਾਣਗੇ ਤੇ ਸੁੰਦਰ ਲਾਈਟਿੰਗ ਵੀ ਕੀਤੀ ਜਾਵੇਗੀ ਜੋ ਕਿ ਸੈਲਾਨੀਆਂ ਦੇ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੇ ਅੰਤ ਵਿੱਚ ਕੀਰਤਪੁਰ ਸਾਹਿਬ ਵਿੱਚ ਸਕੂਲ ਆਫ ਐਮੀਨੈਂਸ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਸ਼੍ਰੀ ਕੀਰਤਪੁਰ ਸਾਹਿਬ ਦੇ ਲੋਕਾਂ ਦੀ ਬੱਸ ਅੱਡਾ ਬਣਾਉਣ ਦੀ ਵੱਡੀ ਮੰਗ ਰਹੀ ਹੈ ਜਿਸ ਉਤੇ ਕੰਮ ਚੱਲ ਰਿਹਾ ਹੈ ਤੇ ਜਲਦ ਇਸ ਸ਼ਹਿਰ ਨੂੰ ਇੱਕ ਵਧੀਆ ਬੱਸ ਅੱਡਾ ਵੀ ਮਿਲੇਗਾ। ਉਨ੍ਹਾਂ ਨੇ ਕਿਹਾ ਕਿ BBMB ਤੋਂ ਇੱਕ ਜਗ੍ਹਾ ਕਲੀਅਰ ਕਰਵਾਈ ਜਾ ਰਹੀ ਹੈ ਜਿੱਥੇ ਇੱਕ ਸ਼ਾਨਦਾਰ ਪਾਰਕ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸ਼ਹਿਰ ਵਿੱਚ ਕੋਈ ਵੀ ਪਾਰਕ ਨਹੀਂ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ
ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਕੰਮ ਵਿੱਚ ਇਤਿਹਾਸ ਨਾਲ ਸਬੰਧਤ ਜੋ ਕੁੱਝ ਵੀ ਲਗਾਇਆ ਜਾ ਰਿਹਾ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੀ ਲਗਾਇਆ ਜਾ ਰਿਹਾ ਹੈ ਤੇ ਹਰ ਇੱਕ ਕੰਮ ਉਨ੍ਹਾਂ ਦੀ ਸਹਿਮਤੀ ਨਾਲ ਹੀ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਸਾ ਨੰਗਲ ਵੀ ਇਸੇ ਤਰ੍ਹਾਂ ਦਾ ਇੱਕ ਸੁੰਦਰ ਚੌਕ ਬਣਾਇਆ ਜਾਵੇਗਾ ਤਾਂ ਜੋ ਸੰਗਤ ਨੂੰ ਇਸ ਪਾਵਨ ਪਵਿੱਤਰ ਦਾ ਇਤਿਹਾਸ ਸਾਂਝਾ ਕੀਤਾ ਜਾ ਸਕੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਹਸਪਤਾਲ ਦੀ ਮੰਗ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ
ਸ਼੍ਰੀ ਕੀਰਤਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ