Shubhakaran Death Case: ਪੰਜਾਬ ਪੁਲਸ ਨੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Trending Photos
Shubhakaran Death Case: ਕਿਸਾਨ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਪੰਜਾਬ ਦੇ ਖਨੌਰੀ ਬਾਰਡਰ 'ਤੇ ਗੋਲੀ ਲੱਗਣ ਨਾਲ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ 'ਚ ਅਣਪਛਾਤੇ ਲੋਕਾਂ ਖਿਲਾਫ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।
ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ 'ਚ ਨੌਜਵਾਨ ਕਿਸਾਨ ਸ਼ੁਭਕਰਨ ਦਾ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Kisan Andolan Live: ਕਿਸਾਨ ਅੰਦੋਲਨ-17ਵਾਂ ਦਿਨ: ਦਿੱਲੀ ਵੱਲ ਮਾਰਚ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਕਰਨਗੇ ਤਿਆਰੀ
ਕੀ ਸੀ ਕਿਸਾਨਾਂ ਦੀ ਮੰਗ
ਕਿਸਾਨਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਹਰਿਆਣਾ ਪੁਲੀਸ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਹੋਣ ਦਿੱਤਾ ਜਾਵੇਗਾ। ਫਿਲਹਾਲ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕਿਸਾਨ ਆਗੂਆਂ ਤੇਜਵੀਰ ਸਿੰਘ ਪੰਜੋਖੜਾ ਅਤੇ ਰਣਜੀਤ ਸਿੰਘ ਰਾਜੂ ਨੇ ਦੱਸਿਆ ਕਿ ਬੁੱਧਵਾਰ ਨੂੰ ਇੱਕ ਵਫ਼ਦ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਉਸ ਦੀ ਰਿਹਾਇਸ਼ ’ਤੇ ਮਿਲਿਆ ਸੀ। ਇਸ ਵਿੱਚ ਸਤਨਾਮ ਸਿੰਘ ਸਾਹਨੀ ਅਤੇ ਜੈ ਸਿੰਘ ਬਲਹੇੜਾ ਸ਼ਾਮਲ ਸਨ।
ਇਸ ਦੇ ਨਾਲ ਹੀ ਬੁੱਧਵਾਰ ਨੂੰ ਦਿਨ ਵੇਲੇ ਸ਼ੰਭੂ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ SKM (ਗੈਰ-ਸਿਆਸੀ) ਦੀ ਸਾਂਝੀ ਮੀਟਿੰਗ ਹੋਈ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ ਵੀਰਵਾਰ ਨੂੰ ਲਿਆ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂਆਂ ਤੇਜਵੀਰ ਸਿੰਘ ਪੰਜੋਖੜਾ ਅਤੇ ਰਣਜੀਤ ਸਿੰਘ ਰਾਜੂ ਨੇ ਦੱਸਿਆ ਕਿ ਦਿੱਲੀ ਮਾਰਚ ਸਬੰਧੀ ਅੰਤਿਮ ਐਲਾਨ ਵੀਰਵਾਰ ਨੂੰ ਹੀ ਕਰ ਦਿੱਤਾ ਜਾਵੇਗਾ। ਸ਼ੰਭੂ ਵਿੱਚ ਕਿਸਾਨਾਂ ਦਾ ਮੋਰਚਾ ਮਜ਼ਬੂਤ ਹੁੰਦਾ ਜਾ ਰਿਹਾ ਹੈ