Sidhu Moose Wala Last Rites: ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ, ਪਿੰਡ 'ਚ ਹੋਇਆ ਸਸਕਾਰ
Advertisement
Article Detail0/zeephh/zeephh1203307

Sidhu Moose Wala Last Rites: ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ, ਪਿੰਡ 'ਚ ਹੋਇਆ ਸਸਕਾਰ

ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ।

Sidhu Moose Wala Last Rites: ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ, ਪਿੰਡ 'ਚ ਹੋਇਆ ਸਸਕਾਰ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਚਤੱਤਾਂ ਵਿੱਚ ਵਿਲੀਨ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਮੂਸੇਵਾਲਾ ਵਿਖੇ ਉਨ੍ਹਾਂ ਦੇ ਖੇਤਾਂ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਮੂਸੇਵਾਲਾ ਦੇ ਅੰਤਿਮ ਸੰਸਕਾਰ ਵਿੱਚ ਉਸਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਜੁੜ ਗਈ, ਜੋ ਉਸਦੀ ਇੱਕ ਆਖਰੀ ਝਲਕ ਵੇਖਣਾ ਚਾਹੁੰਦੇ ਸਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਨੂੰ ਵਿਦਾਇਗੀ ਦੇਣ ਆਏ ਸੈਂਕੜੇ ਸਰੋਤਿਆਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ। ਪਿਤਾ ਨੇ ਆਪਣੀ ਪੱਗ ਲਾਹ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਮੂਸੇਵਾਲਾ ਦੇ ਅੰਤਿਮ ਸੰਸਕਾਰ ਅਤੇ ਸਸਕਾਰ ਵਾਲੀ ਥਾਂ 'ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਅਤੇ ਜਾਣਕਾਰੀ ਜਨਤਕ ਕੀਤੇ ਜਾਣ 'ਤੇ ਸਰਕਾਰ ਤੋਂ ਨਾਰਾਜ਼ਗੀ ਜ਼ਾਹਰ ਕੀਤੀ।

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖ਼ਰੀ ਵਾਰ ਜੂੜਾ ਕੀਤਾ ਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਸਿਰ ਉਤੇ ਨਾਬੀ ਰੰਗ ਦੀ ਪੱਗ ਨੂੰ ਅੰਤਿਮ ਵਿਦਾਇਗੀ ਵੇਲੇ ਸਜਾਇਆ ਗਿਆ।

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਲੋਕਾਂ ਦੀ ਜੁੜੀ ਵੱਡੀ ਭੀੜ ਦਾ ਆਪਣੇ ਸਿਰ ਤੋਂ ਪੱਗ ਲਾਹ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ ਨੇਤਾ ਜੁੜੇ ਹੋਏ ਸਨ। ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ। ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੁੱਜੇ। ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਗਿਆ। ਸਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ।

Trending news