Sidhu Moose Wala: ਦੁਨੀਆ 'ਤੇ ਆਇਆ ਮੂਸੇਵਾਲਾ ਦਾ ਨਿੱਕਾ ਵੀਰਾ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
Advertisement

Sidhu Moose Wala: ਦੁਨੀਆ 'ਤੇ ਆਇਆ ਮੂਸੇਵਾਲਾ ਦਾ ਨਿੱਕਾ ਵੀਰਾ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

Sidhu Moose Wala Mother Charan Kaur gave birth to a son: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ  ਨੂੰ ਜਨਮ ਦਿੱਤਾ ਹੈ।

Sidhu Moose Wala: ਦੁਨੀਆ 'ਤੇ ਆਇਆ ਮੂਸੇਵਾਲਾ ਦਾ ਨਿੱਕਾ ਵੀਰਾ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

Sidhu Moose Wala Mother Charan Kaur gave birth to a son: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦੇਈਏ ਕਿ ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕਰ ਇਹ ਗੁੱਡ ਨਿਊਜ਼ ਫੈਨਜ਼ ਨੂੰ ਦਿੱਤੀ ਹੈ। 

ਬਲਕੌਰ ਸਿੰਘ ਦੀ ਇਹ ਪੋਸਟ.
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। 

ਇਸ ਉੱਪਰ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ-ਬਹੁਤ ਮੁਬਾਰਕਾਂ, ਵਾਹਿਗੂਰੁ ਨੇ ਬਹੁਤ ਮੇਹਰ ਕੀਤੀ...ਇਸ ਤੋਂ ਇਲਾਵਾ ਬਲਕੌਰ ਸਿੰਘ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਅਤੇ ਹੁਣ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਲਗਾਤਾਰ ਵਧਾਈਆਂ ਦਿੰਦੇ ਹੋਏ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: Sidhu Moose Wala News: ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ

ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring)
ਵਾਹਿਗੁਰੂ ਦੀ ਅਪਾਰ ਕਿਰਪਾ ਹੋਈ ਹੈ ਕਿ ਸ.ਬਲਕੌਰ ਸਿੰਘ ਜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਪਰਿਵਾਰ ਨੂੰ ਬਹੁਤ ਬਹੁਤ ਵਧਾਈ! ਪਰਮਾਤਮਾ ਬੱਚੇ ਤੇ ਪਰਿਵਾਰ ਨੂੰ ਤੰਦਰੁਸਤੀਆਂ ਬਖਸ਼ਿਸ਼ ਕਰਨ

ਸੁਖਵਿੰਦਰ ਸਿੰਘ ਕੋਟਲੀ (Sukhwinder Singh Kotli)
ਵਾਹਿਗੁਰੂ ਦੀ ਮਿਹਰ ਸਦਕਾ Balkaur Sidhu ਜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਸਿੱਧੂ ਪਰਿਵਾਰ ਨੂੰ ਬਹੁਤ-ਬਹੁਤ ਵਧਾਈ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਤੰਦਰੁਸਤੀਆਂ ਬਖਸ਼ਿਸ਼ ਕਰਨ।

ਪ੍ਰਤਾਪ ਸਿੰਘ ਬਾਜਵਾ (Pratap Singh Bajwa)
ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ…

ਇਹ ਵੀ ਪੜ੍ਹੋ: Sidhu Moosewala: ਆ ਗਿਆ ਸ਼ੁਭ ਦਾ ਛੋਟਾ ਵੀਰ, ਮਾਤਾ ਚਰਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ, ਵੇਖੋ ਵੀਡੀਓ

Trending news