Sidhu Moosewala New Song: ਕੁਝ ਮਿੰਟ ਬਾਕੀ! ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ '410' ਹੋਣ ਜਾ ਰਿਹਾ ਰਿਲੀਜ਼
Advertisement
Article Detail0/zeephh/zeephh2197418

Sidhu Moosewala New Song: ਕੁਝ ਮਿੰਟ ਬਾਕੀ! ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ '410' ਹੋਣ ਜਾ ਰਿਹਾ ਰਿਲੀਜ਼

Sidhu Moosewala New Song 410 Release:  ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ 'ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਅੱਜ ਰਿਲੀਜ਼ ਕੀਤਾ, ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

Sidhu Moosewala New Song: ਕੁਝ ਮਿੰਟ ਬਾਕੀ! ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ '410' ਹੋਣ ਜਾ ਰਿਹਾ ਰਿਲੀਜ਼

Sidhu Moosewala New Song 410: ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ ਅਤੇ ਅੱਜ ਕੁਝ ਘੰਟਿਆਂ ਵਿੱਚ  ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।

ਦੋ ਮਹੀਨਿਆਂ ਵਿੱਚ ਦੂਜੀ ਖੁਸ਼ਖਬਰੀ
ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ (Sidhu Moosewala Song) ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ।

ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ 'ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

ਇਹ ਵੀ ਪੜ੍ਹੋ:  Sidhu Moosewasla New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Watch Out' ਹੋਇਆ ਰਿਲੀਜ਼, 14 ਮਿੰਟਾਂ 'ਚ 1 ਮਿਲੀਅਨ ਵਿਊਜ਼

ਹੁਣ ਤੱਕ ਕੁੱਲ 5 ਗੀਤ ਰਿਲੀਜ਼
ਗੌਤਰਲਬ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ  (Sidhu Moosewasla)  ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

 

'ਵਾਰ' ਗੀਤ ਦੀ ਗੱਲ ਕਰੀਏ ਤਾਂ ਇਹ ਗਾਣਾ ਸਿੱਧੂ ਮੂਸੇਵਾਲਾ ਵੱਲੋਂ ਲਿਖਿਆ ਤੇ ਗਾਇਆ ਗਿਆ ਹੈ ਜਦਕਿ ਇਸ ਗਾਣੇ ਦਾ ਸੰਗੀਤ ਸਨੈਪੀ ਵੱਲੋਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sidhu Moosewala Song: ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼! ਗਾਇਕ ਮਾਲਟਨ ਨੇ ਪੋਸਟਰ ਕੀਤਾ ਸਾਂਝਾ

ਸੰਨੀ ਮਾਲਟਨ ਵੱਲੋਂ ਇੱਕ ਹੋਰ ਪੋਸਟ ਸ਼ੇਅਰ 
ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- 'ਡਰਾਉਣੀ ਘੰਟੇ ਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ ਹੈ!

 
 
 
 

 
 
 
 
 
 
 
 
 
 
 

A post shared by SUNNY MALTON (@sunnymalton)

 ਇਹ ਵੀ ਪੜ੍ਹੋ: Sidhu Moosewala new song 'Vaar': ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਹੋਇਆ ਰਿਲੀਜ਼

 

Trending news