ਸਿੱਧੂ ਮੂਸੇਵਾਲਾ ਦੀ ਯਾਦ 'ਚ ਯਾਦਗਾਰ ਬਣਾਈ ਜਾ ਰਹੀ ਹੈ, ਜਿਸ ਲਈ ਪਿੰਡ ਦੇ ਕੁਝ ਨੌਜਵਾਨਾਂ ਨੇ ਇਕੱਠੇ ਹੋ ਕੇ ਸਿੱਧੂ ਚੈਰੀਟੇਬਲ ਟਰੱਸਟ ਨਾਂਅ ਦੀ ਸੰਸਥਾ ਬਣਾਈ ਹੈ, ਜਿਸ ਰਾਹੀਂ ਸਿੱਧੂ ਮੂਸੇਵਾਲਾ ਦੀ ਯਾਦ 'ਚ ਯਾਦਗਾਰ ਬਣਾਈ ਜਾ ਰਹੀ ਹੈ।
Trending Photos
ਵਿਨੋਦ ਗੋਇਲ/ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪਿੰਡ ਜਵਾਰਹਾਕੇ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿੰਡ ਜਵਾਹਰਕੇ ਵਿਚ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਿੰਡ ਵਾਸੀਆਂ ਵੱਲੋਂ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾ ਰਹੀ ਹੈ ਅਤੇ ਉੱਥੇ ਹੀ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ। ਇਸ ਯਾਦਗਾਰ ਲਈ ਜਗ੍ਹਾ ਪਿੰਡ ਦੇ ਹੀ ਰਹਿਣ ਵਾਲੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ 'ਤੇ ਗੋਲੀਆਂ ਦੇ ਨਿਸ਼ਾਨ ਸ਼ੀਸ਼ੇ ਨਾਲ ਢੱਕ ਦਿੱਤੇ ਗਏ ਹਨ ਤਾਂ ਜੋ ਸਿੱਧੂ ਮੂਸੇਵਾਲਾ ਦੀ ਯਾਦ ਤਾਜ਼ਾ ਰੱਖੀ ਜਾ ਸਕੇ।
ਸਿੱਧੂ ਮੂਸੇਵਾਲਾ ਦੀ ਯਾਦ 'ਚ ਯਾਦਗਾਰ ਬਣਾਈ ਜਾ ਰਹੀ ਹੈ, ਜਿਸ ਲਈ ਪਿੰਡ ਦੇ ਕੁਝ ਨੌਜਵਾਨਾਂ ਨੇ ਇਕੱਠੇ ਹੋ ਕੇ ਸਿੱਧੂ ਚੈਰੀਟੇਬਲ ਟਰੱਸਟ ਨਾਂਅ ਦੀ ਸੰਸਥਾ ਬਣਾਈ ਹੈ, ਜਿਸ ਰਾਹੀਂ ਸਿੱਧੂ ਮੂਸੇਵਾਲਾ ਦੀ ਯਾਦ 'ਚ ਯਾਦਗਾਰ ਬਣਾਈ ਜਾ ਰਹੀ ਹੈ। ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਇਸ ਸਥਾਨ 'ਤੇ ਆਉਣ ਨਾਲ ਉਨ੍ਹਾਂ ਦੀ ਜ਼ਿੰਦਗੀ ਖ਼ਤਮ ਹੋ ਗਈ ਸੀ, ਇਸ ਲਈ ਇੱਥੇ ਉਨ੍ਹਾਂ ਦਾ ਬੁੱਤ ਲਗਾਉਣਾ ਜ਼ਰੂਰੀ ਸੀ।
ਉਨ੍ਹਾਂ ਕਿਹਾ ਕਿ ਜਿੰਨੇ ਲੋਕ ਸਿੱਧੂ ਮੂਸੇਵਾਲਾ ਨੂੰ ਦੇਖਣ ਲਈ ਉਨ੍ਹਾਂ ਦੇ ਪਿੰਡ 'ਚ ਬਣੀ ਯਾਦਗਾਰ 'ਤੇ ਆਉਂਦੇ ਹਨ, ਓਨੀ ਹੀ ਗਿਣਤੀ 'ਚ ਲੋਕ ਵੀ ਇੱਥੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਮਨਜ਼ੂਰੀ ਲਈ ਗਈ ਹੈ ਅਤੇ ਇਸ ਯਾਦਗਾਰ ਲਈ ਜਗ੍ਹਾ ਪਿੰਡ ਦੇ ਵਸਨੀਕ ਗੁਰਜੀਤ ਸਿੰਘ ਵੱਲੋਂ ਸਾਨੂੰ ਦਾਨ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਉਹ ਆਪਣੇ ਵੱਲੋਂ ਇਸ ’ਤੇ ਖਰਚਾ ਕਰ ਰਹੇ ਹਨ ਅਤੇ ਇਸ ਯਾਦਗਾਰ ਨੂੰ ਬਣਾਉਣ ਲਈ ਆਪਣਾ ਸਹਿਯੋਗ ਦਿੱਤਾ ਜਾਵੇ।