ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਬਰਸੀ 'ਤੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ, ਭਾਵੁਕ ਹੋ ਕੇ ਕਹੀ ਇਹ ਗੱਲ
Advertisement
Article Detail0/zeephh/zeephh1574047

ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਬਰਸੀ 'ਤੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ, ਭਾਵੁਕ ਹੋ ਕੇ ਕਹੀ ਇਹ ਗੱਲ

ਦੀਪ ਸਿੱਧੂ ਦੀ ਬਰਸੀ 'ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਸਰਕਾਰ ਦੇ ਖਿਲਾਫ ਤਿੱਖੀ ਟਿੱਪਣੀ ਕਰਦੇ ਹੋਏ ਨਜ਼ਰ ਆਏ।

ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਬਰਸੀ 'ਤੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ, ਭਾਵੁਕ ਹੋ ਕੇ ਕਹੀ ਇਹ ਗੱਲ

Sidhu Moosewala father Balkaur Sidhu on Deep Sidhu death anniversary: ਮਰਹੂਮ ਅਦਾਕਾਰ ਦੀਪ ਸਿੱਧੂ ਦੀ ਬਰਸੀ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਵੀ ਸ਼ਿਰਕਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਬੁੱਧਵਾਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਖਰਖੌਦਾ ਵਿਖੇ ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰਾਂ ਵੱਲੋਂ ਦੀਪ ਸਿੱਧੂ ਦੀ ਪਹਿਲੀ ਬਰਸੀ ਮੌਕੇ ਖਰਖੌਦਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ਦੇ ਪਿੱਪਲੀ ਟੋਲ ਪਲਾਜ਼ਾ ਨੇੜੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਦੀਪ ਸਿੱਧੂ ਦੀ ਫੋਟੋ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਇਨ੍ਹਾਂ ਅਹੁਦੇਦਾਰਾਂ ਨੇ ਧਾਰਮਿਕ ਝੰਡਾ ਵੀ ਲਹਿਰਾਇਆ।

ਇਸ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਦੀਪ ਸਿੱਧੂ ਦੀ ਬਰਸੀ ‘ਤੇ ਪਹੁੰਚੇ। 

ਦੱਸ ਦਈਏ ਕਿ ਦੀਪ ਸਿੱਧੂ ਦੀ ਬਰਸੀ 'ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਸਰਕਾਰ ਦੇ ਖਿਲਾਫ ਤਿੱਖੀ ਟਿੱਪਣੀ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੁਝ ਦੀ ਮੌਤ ਗੋਲੀ ਨਾਲ ਹੋ ਜਾਂਦੀ ਹੈ ਅਤੇ ਕੁਝ ਹਾਦਸੇ ਦਾ ਸ਼ਿਕਾਰ ਬਣ ਜਾਂਦੇ ਹਨ। 

ਇਹ ਵੀ ਪੜ੍ਹੋ: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਨੂੰ ਲੈ ਕੇ ਪੁਲਿਸ ਅਲਰਟ

ਬਲਕੌਰ ਸਿੱਧੂ ਨੇ ਇਹ ਵੀ ਕਿਹਾ ਕਿ ਦੀਪ ਸਿੱਧੂ ਨੂੰ ਦਿੱਲੀ ਮੋਰਚੇ ਦੀ ਜਿੱਤ ਦੀ ਵੱਡੀ ਕੀਮਤ ਚੁਕਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਸਿਰ ਚੁੱਕਣ ਵਾਲਿਆਂ ਨੂੰ ਹਮੇਸ਼ਾਂ ਹੀ ਕਿਸੇ ਹਾਦਸੇ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਬਲਕੌਰ ਸਿੱਧੂ ਦਾ ਕਹਿਣਾ ਹੈ ਕਿ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲੋਕਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਮਾਸਟਰ ਮਾਈਂਡ ਅਜੇ ਤੱਕ ਪਹੁੰਚ ਤੋਂ ਬਾਹਰ ਹੈ।

ਜੇਕਰ ਦੀਪ ਸਿੱਧੂ ਦੀ ਮੌਤ ਬਾਰੇ ਗੱਲ ਕਰੀਏ ਤਾਂ 15 ਫਰਵਰੀ 2022 ਨੂੰ ਗੁਰੂਗ੍ਰਾਮ ਤੋਂ ਪੰਜਾਬ ਜਾ ਰਹੇ ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਖਰਖੌਦਾ ਵਿੱਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ਦੇ ਪਿੱਪਲੀ ਟੋਲ ਪਲਾਜ਼ਾ ਨੇੜੇ ਮੌਤ ਹੋ ਗਈ ਸੀ। ਦੀਪ ਸਿੱਧੂ ਦੀ ਸਕਾਰਪੀਓ ਗੱਡੀ ਦੀ ਟਰੱਕ ਨਾਲ ਬਹੁਤ ਭਿਆਨਕ ਟੱਕਰ ਹੋ ਗਈ ਸੀ। ਇਸ ਹਾਦਸੇ 'ਚ ਦੀਪ ਸਿੱਧੂ ਦੀ ਮੌਤ ਹੋ ਗਈ ਸੀ ਜਦਕਿ ਉਸ ਦੀ ਪ੍ਰੇਮਿਕਾ ਹਾਦਸੇ 'ਚ ਵਾਲ-ਵਾਲ ਬਚ ਗਈ ਸੀ।

ਇਹ ਵੀ ਪੜ੍ਹੋ: Punjab Budget Session 2023: 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ

(For more news apart from Sidhu Moosewala's father Balkaur Sidhu on Deep Sidhu's death anniversary, stay tuned to Zee PHH)

Trending news