ਪੁਲਿਸ ਦੀ ਹਿਰਾਸਤ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਨੌਜਵਾਨ, ਮੁਲਜ਼ਮ ਦੇ ਮਾਪਿਆਂ ਨੇ ਕਰਵਾਇਆ ਸਿਰੰਡਰ
Advertisement

ਪੁਲਿਸ ਦੀ ਹਿਰਾਸਤ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਨੌਜਵਾਨ, ਮੁਲਜ਼ਮ ਦੇ ਮਾਪਿਆਂ ਨੇ ਕਰਵਾਇਆ ਸਿਰੰਡਰ

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਪੰਜਾਬ ਬਜਟ ਸੈਸ਼ਨ ਦੇ ਤੀਜੇ ਦਿਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਸੀ।

ਪੁਲਿਸ ਦੀ ਹਿਰਾਸਤ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਨੌਜਵਾਨ, ਮੁਲਜ਼ਮ ਦੇ ਮਾਪਿਆਂ ਨੇ ਕਰਵਾਇਆ ਸਿਰੰਡਰ

Sidhu Moosewala's father Balkaur Singh threat news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀਆਂ ਦੇਣ ਵਾਲੇ 14 ਸਾਲ ਦੇ ਨੌਜਵਾਨ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।  

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ 14 ਸਾਲ ਦੇ ਨੌਜਵਾਨ ਵੱਲੋਂ emails ਰਾਹੀਂ ਧਮਕੀਆਂ ਭੇਜੀਆਂ ਗਈਆਂ ਸਨ। ਦੱਸ ਦਈਏ ਕਿ ਮੁਲਜ਼ਮ ਰਾਜਸਥਾਨ ਦੇ ਡਾਗੇਵਾਸ ਦਾ ਰਹਿਣ ਵਾਲਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ CIA ਮਾਨਸਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਉਸਦੇ ਮਾਪਿਆਂ ਵੱਲੋਂ ਆਤਮ ਸਮਰਪਣ ਕਰਵਾਇਆ ਗਿਆ ਹੈ।  

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਪੰਜਾਬ ਬਜਟ ਸੈਸ਼ਨ ਦੇ ਤੀਜੇ ਦਿਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਬਿਆਨ ਦਿੱਤਾ ਗਿਆ ਕਿ ਉਨ੍ਹਾਂ ਨੂੰ 18 ਤੋਂ 28 ਫਰਵਰੀ ਤੱਕ ਤਿੰਨ ਵਾਰ ਧਮਕੀਆਂ ਮਿਲੀਆਂ ਹਨ ਕਿ ਉਨ੍ਹਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ

ਇਸ ਤੋਂ ਬਾਅਦ ਸਿੱਧੂ ਦੇ ਪਿਤਾ ਵੱਲੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ਼ ਵੀ ਆਵਾਜ਼ ਚੁੱਕੀ ਗਈ। ਹਾਲਾਂਕਿ ਉਨ੍ਹਾਂ ਵੱਲੋਂ ਬਾਅਦ ਵਿੱਚ ਧਰਨਾ ਸਮਾਪਤ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ 20 ਮਾਰਚ ਤੋਂ ਬਾਅਦ ਉਨ੍ਹਾਂ ਦੀ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਈ ਜਾਵੇਗੀ। 

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਦੌਰਾਨ ਸਿੱਧੂ ਦੇ ਪਿਤਾ ਵੱਲੋਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਘਰ-ਘਰ ਧਰਨਾ ਦੇਣਗੇ।

ਇਹ ਵੀ ਪੜ੍ਹੋ: ਅਜਨਾਲਾ ਕਾਂਡ ਤੋਂ ਬਾਅਦ ਪ੍ਰਸ਼ਾਸਨ ਸਖ਼ਤ! ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ

(For more news apart from threat to Sidhu Moosewala's father Balkaur Singh, stay tuned to Zee PHH) 

Trending news