Sachin Bishnoi News: ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।
Trending Photos
Sachin Bishnoi News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਭ ਤੋਂ ਵੱਧ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦਰਅਸਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਸੀ।
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਅਜ਼ਰਬਾਈਜਾਨ ਪਹੁੰਚੀ ਸੀ। ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ।
ਇਹ ਵੀ ਪੜ੍ਹੋ: Goldy Brar News: ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਮਰੀਕਾ ਤੋਂ ਮੰਗ ਰਿਹਾ ਸੀ ਸ਼ਰਨ! ਡੋਜ਼ੀਅਰ 'ਚ ਵੱਡਾ ਖੁਲਾਸਾ
ਦੱਸ ਦਈਏ ਕਿ ਸਚਿਨ ਬਿਸ਼ਨੋਈ (Sachin Bishnoi) ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ 'ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ।
ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder Case) ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ ਜਿਸ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
(ਸੰਜੇ ਸ਼ਰਮਾ ਦੀ ਰਿਪੋਰਟ)