ਸ਼ਨੀਵਾਰ ਨੂੰ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ।
Trending Photos
Sidhu Moosewala Murder Case: ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ (Goldy Brar) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਹੁਣ ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਹੈ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਲਫੀ ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਇੱਕ ਵੱਡਾ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਵੱਲੋਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।
ਇਸ ਦੌਰਾਨ 'ਦੀ ਟ੍ਰਿਬਿਊਨ' ਦੀ ਇੱਕ ਖ਼ਬਰ ਦੇ ਮੁਤਾਬਕ ਇਸ ਵੀਡੀਓ ਵਿੱਚ ਆਵਾਜ਼ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ। ਇਸ ਵੀਡੀਓ ਦੇ ਮੁਤਾਬਕ ਗੋਲਡੀ ਬਰਾੜ (Goldy Brar) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸ ਦੀ ਹਿਰਾਸਤ ਬਾਰੇ ਕੀਤਾ ਗਿਆ ਦਾਅਵਾ ਝੂਠਾ ਹੈ।
ਗੋਲਡੀ ਨੇ ਕਿਹਾ ਕਿ ਉਹ ਅਮਰੀਕਾ ਵਿਚ ਹੈ ਹੀ ਨਹੀਂ । ਦੱਸ ਦਈਏ ਕਿ ਗੋਲਡੀ ਬਰਾੜ ਨੇ ਹਾਲ ਹੀ ਵਿੱਚ ਗੁਜਰਾਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਮੀਡੀਆ ਟੀਮ ਨੇ ਉਨ੍ਹਾਂ ਨੂੰ ਪੱਤਰਕਾਰਾਂ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਬਰਾੜ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਹਾਲਾਂਕਿ ਵਿਦੇਸ਼ਾਂ ਵਿੱਚ ਲੋੜੀਂਦੇ ਭਾਰਤੀ ਅਪਰਾਧੀਆਂ ਦੇ ਕੇਸਾਂ ਨਾਲ ਭਾਰਤ ਸਰਕਾਰ ਅਤੇ ਕੇਂਦਰੀ ਏਜੰਸੀਆਂ ਹੀ ਨਜਿੱਠਦੀਆਂ ਹਨ ਪਰ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala Murder Case) ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ (Punjab CM Bhagwant Mann) ਦੇ ਦਾਅਵੇ ਤੋਂ ਬਾਅਦ ਗੋਲਡੀ ਬਰਾੜ ਦੇ ਕਥਿਤ ਦਾਅਵੇ ਨੇ ਸੂਬਾ ਪੁਲਿਸ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ 2 ਦਸੰਬਰ ਨੂੰ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੋਲਡੀ ਬਰਾੜ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਐਤਵਾਰ ਨੂੰ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ CM ਮਾਨ ਨੇ ਝੂਠ ਬੋਲਿਆ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਹੋਰ ਪੜ੍ਹੋ: Bathinda News: ਬਠਿੰਡਾ ਸਿਵਲ ਹਸਪਤਾਲ 'ਚੋਂ 4 ਦਿਨ ਦਾ ਬੱਚਾ ਚੋਰੀ, ਮਾਪਿਆਂ ਦਾ ਬੁਰਾ ਹਾਲ