Sidhu Moosewala Murder Case- ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ ਪੰਜਾਬ
Advertisement
Article Detail0/zeephh/zeephh1219532

Sidhu Moosewala Murder Case- ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ ਪੰਜਾਬ

ਗੈਂਗਸਟਰ ਲਾਰੈਂਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਸਾਜ਼ਿਸ਼ ਰਚਣ ਲਈ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਦਿੱਲੀ ਤੋਂ ਪੰਜਾਬ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।

Sidhu Moosewala Murder Case- ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ ਪੰਜਾਬ

ਚੰਡੀਗੜ: ਅਸਲਾ ਐਕਟ ਨਾਲ ਸਬੰਧਤ ਕੇਸ ਵਿੱਚ ਦਿੱਲੀ ਪੁਲੀਸ ਦਾ ਸਪੈਸ਼ਲ ਸੈੱਲ ਰਿਮਾਂਡ ਖ਼ਤਮ ਹੋਣ ਮਗਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕਰਨ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਆਰਮਜ਼ ਐਕਟ ਦੇ ਇਕ ਪੁਰਾਣੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਸੀ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਪੁਲਿਸ ਲਾਰੈਂਸ ਨੂੰ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਦਿੱਲੀ ਪਹੁੰਚ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਸਾਜ਼ਿਸ਼ ਰਚਣ ਲਈ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਦਿੱਲੀ ਤੋਂ ਪੰਜਾਬ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਮੋਗਾ ਪੁਲਿਸ ਪੈਂਟਾ ਕਤਲ ਕਾਂਡ ਨਾਲ ਸਬੰਧਤ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ।

 

ਪੰਜਾਬ ਪੁਲਿਸ ਤੋਂ ਬਚਣ ਲਈ ਬਿਸ਼ਨੋਈ ਨੇ ਕੀਤਾ ਸੀ ਅਦਾਲਤ ਦਾ ਰੁਖ਼

ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਕੇਸ ਵਿੱਚ ਕਈ ਅਜਿਹੇ ਖੁਲਾਸੇ ਹੋਏ ਹਨ ਜੋ ਹੈਰਾਨ ਕਰਨ ਵਾਲੇ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਐਨਕਾਉਂਟਰ ਦੇ ਡਰੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹਾਲਾਂਕਿ ਅਦਾਲਤ ਦੇ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਇਹ ਕਹਿ ਕੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਕਿ ਸੁਰੱਖਿਆ ਰਾਜ ਦਾ ਵਿਸ਼ਾ ਹੈ। ਅਦਾਲਤ ਇਸ ਵਿਚ ਦਖ਼ਲ ਨਹੀਂ ਦੇ ਸਕਦੀ। ਅਦਾਲਤ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੀ। ਇਸ ਦੇ ਨਾਲ ਹੀ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਰਤੀ ਗਈ ਕਾਰ ਬਰਾਮਦ ਕਰ ਲਈ ਗਈ ਹੈ। ਕਤਲ ਕਰਨ ਤੋਂ ਬਾਅਦ ਸ਼ੂਟਰ ਇਸ ਕਾਰ ਤੋਂ ਫਰਾਰ ਹੋ ਗਏ। ਇਹ ਕਾਰ ਮੋਗਾ ਪੰਜਾਬ ਤੋਂ ਬਰਾਮਦ ਕੀਤੀ ਗਈ ਹੈ।

 

WATCH LIVE TV 

 

Trending news