Sidhu Moosewala Murder Case: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਐਕਸ਼ਨ ਵਿੱਚ ਪੁਲਿਸ, ਕਈ ਠਿਕਾਣਿਆਂ 'ਤੇ ਛਾਪੇਮਾਰੀ
Advertisement

Sidhu Moosewala Murder Case: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਐਕਸ਼ਨ ਵਿੱਚ ਪੁਲਿਸ, ਕਈ ਠਿਕਾਣਿਆਂ 'ਤੇ ਛਾਪੇਮਾਰੀ

ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਗਿਆ ਸੀ। 

 

Sidhu Moosewala Murder Case: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਐਕਸ਼ਨ ਵਿੱਚ ਪੁਲਿਸ, ਕਈ ਠਿਕਾਣਿਆਂ 'ਤੇ ਛਾਪੇਮਾਰੀ

Sidhu Moosewala Murder Case: ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਉਸ ਦੇ ਕਈ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਹਾਲ ਹੀ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੀ ਜੇਲ੍ਹ ਤੋਂ ਦਿੱਲੀ ਸਥਿਤ NIA ਹੈੱਡਕੁਆਰਟਰ ਲੈ ਕੇ ਆਇਆ ਗਿਆ। 

ਸਿੱਧੂ ਮੂਸੇਵਾਲਾ ਕਤਾਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਸੋਮਵਾਰ (29 ਨਵੰਬਰ) ਨੂੰ ਪੁਲਿਸ ਵੱਲੋਂ ਉਸ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

ਗੌਰਤਲਬ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ Sidhu Moosewala ਦੇ Murder Case ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਲਾਰੈਂਸ ਦੇ ਕਈ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
 
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 6 ਮਹੀਨੇ ਹੋ ਚੁੱਕੇ ਹਨ ਪਰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਹਾਲ ਹੀ ਵਿੱਚ ਯੂਕੇ ਦੌਰੇ 'ਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਧੂ ਦੇ ਇਨਸਾਫ਼ ਲਈ ਆਪਣੀ ਆਵਾਜ਼ ਵੀ ਬੁਲੰਦ ਕੀਤੀ।  

ਪੰਜਾਬ 'ਚ 29 ਮਈ ਨੂੰ 'ਬਲੈਕ ਡੇ' ਮੰਨਿਆ ਜਾਂਦਾ ਹੈ ਕਿਓਂਕਿ ਇਸ ਦਿਨ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਤੋਂ ਇਲਾਵਾ ਦੁਨੀਆਂ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।  

ਹੋਰ ਪੜ੍ਹੋ: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਐੱਸਐਫ ਵੱਲੋਂ ਉੱਡਦੇ ਡਰੋਨ 'ਤੇ ਫਾਇਰਿੰਗ

ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਸੀ ਕਿ ਜੇਕਰ ਉਨ੍ਹਾਂ ਨੂੰ ਇਸ ਮਹੀਨੇ ਤੱਕ ਇਨਸਾਫ ਨਾ ਮਿਲਿਆ ਤਾਂ ਉਹ ਨਾ ਸਿਰਫ ਆਪਣੀ ਐਫਆਈਆਰ ਵਾਪਸ ਲੈ ਲੈਣਗੇ ਸਗੋਂ ਇਹ ਦੇਸ਼ ਛੱਡ ਕਿਸੇ ਹੋਰ ਮੁਲਕ ਨੂੰ ਰਵਾਨਾ ਹੋ ਜਾਣਗੇ।

ਹੋਰ ਪੜ੍ਹੋ: WhatsApp ਦੇ 50 ਕਰੋੜ ਯੂਜ਼ਰਸ ਦੇ ਫੋਨ ਨੰਬਰ ਹੋਏ ਲੀਕ, ਕਿਤੇ ਤੁਹਾਡਾ ਨਾਂਅ ਤਾਂ ਨਹੀਂ ਸ਼ਾਮਿਲ?

 

Trending news