ਅਦਾਲਤ ਨੇ ਉਸ ਨੂੰ 20 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਸ ਮਾਮਲੇ 'ਚ ਸੌਰਭ ਮਹਾਕਾਲ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Trending Photos
ਚੰਡੀਗੜ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਲੱਗੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਕਤਲ ਵਿੱਚ ਸ਼ਾਮਲ ਸੰਤੋਸ਼ ਜਾਧਵ ਨੂੰ ਪੁਣੇ, ਪੰਜਾਬ ਅਤੇ ਦਿੱਲੀ ਪੁਲੀਸ ਦੀ ਸਾਂਝੀ ਟੀਮ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਧਵ ਨੂੰ ਉਸ ਦੇ ਇਕ ਸਾਥੀ ਨਵਨਾਥ ਸੂਰਿਆਵੰਸ਼ੀ ਸਮੇਤ ਫੜਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਸੰਤੋਸ਼ ਜਾਧਵ ਵੀ ਸ਼ਾਮਲ ਸੀ। ਪੁਲਸ ਨੇ ਐਤਵਾਰ ਦੇਰ ਰਾਤ ਸੰਤੋਸ਼ ਜਾਧਵ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ।
20 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
ਅਦਾਲਤ ਨੇ ਉਸ ਨੂੰ 20 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਸ ਮਾਮਲੇ 'ਚ ਸੌਰਭ ਮਹਾਕਾਲ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਰਾਜਾਂ ਦੀ ਪੁਲੀਸ ਲੱਗੀ ਹੋਈ ਹੈ। ਇਸ ਦੇ ਨਾਲ ਹੀ ਸਬੰਧਤ ਰਾਜਾਂ ਦੀ ਪੁਲਿਸ ਵੀ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਵਿੱਚ ਹੈ। ਪੁਲਿਸ ਦਾ ਮੰਨਣਾ ਹੈ ਕਿ ਸੰਤੋਸ਼ ਜਾਧਵ ਤੋਂ ਪੁੱਛਗਿੱਛ ਤੋਂ ਬਾਅਦ ਇਸ ਕਤਲ ਨਾਲ ਜੁੜੇ ਅਹਿਮ ਸੁਰਾਗ ਮਿਲ ਸਕਦੇ ਹਨ।
ਮੂਸੇਵਾਲਾ 'ਤੇ 30 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ
ਸਿੱਧੂ ਮੂਸੇਵਾਲਾ ਆਪਣੇ ਦੋ ਸਾਥੀਆਂ ਨਾਲ 29 ਮਾਰਚ ਨੂੰ ਗੱਡੀ ਵਿੱਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ, ਜਦੋਂ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ 30 ਦੇ ਕਰੀਬ ਗੋਲੀਆਂ ਚਲਾ ਦਿੱਤੀਆਂ ਸਨ। ਗਾਇਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ ਅਤੇ ਡੀਐਮਸੀ ਲੁਧਿਆਣਾ ਵਿਖੇ ਇਲਾਜ ਅਧੀਨ ਹਨ।
WATCH LIVE TV