ਮੂਸੇਵਾਲਾ-ਮੂਸੇਵਾਲਾ ਹੋਈ ਪਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਹੀ ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ।
Trending Photos
Sidhu Moosewala new song 'Vaar': 'SYL' ਗੀਤ ਤੋਂ ਬਾਅਦ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਰਿਲੀਜ਼ ਹੋ ਗਿਆ ਹੈ ਤੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਗਾਣੇ ਨੂੰ ਬਹੁਤ ਪਸੰਦ ਕਰ ਰਹੇ ਹਨ। ਇਹ ਗਾਣਾ ਸਿੱਧੂ ਦੇ ਪ੍ਰਸ਼ੰਸਕਾਂ ਲਈ ਬੇਹੱਦ ਖ਼ਾਸ ਹੈ ਕਿਉਂਕਿ YouTube ਤੋਂ ਮਰਹੂਮ ਗਾਇਕ ਦੇ 'SYL' ਗੀਤ ਨੂੰ ਹਟਾਉਣ ਤੋਂ ਬਾਅਦ ਉਹ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਸਨ।
ਸਿੱਧੂ ਮੂਸੇਵਾਲਾ ਦਾ ਇਹ ਗੀਤ ਹਰੀ ਸਿੰਘ ਨਲਵਾ 'ਤੇ ਅਧਾਰਿਤ ਹੈ। ਹਰੀ ਸਿੰਘ ਨਲਵਾ ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ ਸੀ ਜਿਨ੍ਹਾਂ ਨੇ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਮਈ 29 ਨੂੰ ਮਾਨਸਾ ਦੇ ਪਿੰਡ ਜਾਵਾਹਰਕੇ ਵਿਖੇ ਕੀਤਾ ਗਿਆ ਸੀ। ਮਈ 29 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਲੋਕ, ਤੇ ਮਰਹੂਮ ਗਾਇਕ ਦੇ ਪ੍ਰਸ਼ੰਸਕ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਲੰਮਾ ਸਮਾਂ ਹੋ ਗਿਆ ਹੈ ਪਰ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ 'ਤੇ ਵੀ ਕਈ ਸਵਾਲ ਚੁੱਕੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਦੱਸੇ ਜਾ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਤੀ ਜਾ ਰਹੀ ਸੁਰੱਖਿਆ ਲਈ ਪੰਜਾਬ ਸਰਕਾਰ ਤੋਂ ਕਈ ਸਵਾਲ ਕੀਤੇ ਜਾ ਰਹੇ ਹਨ।
ਇਸ ਦੌਰਾਨ ਸਿੱਧੂ ਦੇ ਮਾਤਾ-ਪਿਤਾ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਨਵੰਬਰ ਮਹੀਨੇ ਦੇ ਅੰਤ ਤੱਕ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕਿਤੇ ਹੋਰ ਚਲੇ ਜਾਣਗੇ।
'ਵਾਰ' ਗੀਤ ਦੀ ਗੱਲ ਕਰੀਏ ਤਾਂ ਇਹ ਗਾਣਾ ਸਿੱਧੂ ਮੂਸੇਵਾਲਾ ਵੱਲੋਂ ਲਿਖਿਆ ਤੇ ਗਾਇਆ ਗਿਆ ਹੈ ਜਦਕਿ ਇਸ ਗਾਣੇ ਦਾ ਸੰਗੀਤ ਸਨੈਪੀ ਵੱਲੋਂ ਦਿੱਤਾ ਗਿਆ ਹੈ। ਗਾਣੇ ਦੇ ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਇਹ ਗਾਣਾ Youtube ਅਤੇ ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਇੱਕ ਵਾਰ ਫ਼ਿਰ ਤੋਂ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਆਵਾਜ਼ ਚੁੱਕ ਰਹੇ ਹਨ।
Sidhu Moosewala new song 'Vaar':