Jalandhar Bypoll 2023: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਇਨਸਾਫ਼ ਮਾਰਚ ਅੱਜ, ਰਾਮਾਮੰਡੀ 'ਚ ਹੋਵੇਗਾ ਸਮਾਪਤ
Advertisement

Jalandhar Bypoll 2023: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਇਨਸਾਫ਼ ਮਾਰਚ ਅੱਜ, ਰਾਮਾਮੰਡੀ 'ਚ ਹੋਵੇਗਾ ਸਮਾਪਤ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਗੇ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਤੇ ਉਹ ਜਲੰਧਰ ਜਿਮਨੀ ਚੋਣ 2023 (Jalandhar Bypoll Election 2023) ਦੇ ਮੱਦੇਨਜ਼ਰ ਹਲਕੇ ਵਿੱਚ ਲੋਕਾਂ ਕੋਲ ਆਪਣੀ ਫ਼ਰਿਆਦ ਲੈ ਕੇ ਜਾ ਰਹੇ ਹਨ।

Jalandhar Bypoll 2023: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਇਨਸਾਫ਼ ਮਾਰਚ ਅੱਜ, ਰਾਮਾਮੰਡੀ 'ਚ ਹੋਵੇਗਾ ਸਮਾਪਤ

Sidhu Moosewala parents march in Jalandhar news today: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਅਤੇ ਮਾਤਾ ਚਰਨ ਕੌਰ (Charan Kaur) ਵੱਲੋਂ ਅੱਜ ਯਾਨੀ ਸ਼ੁਕਰਵਾਰ ਨੂੰ ਜਲੰਧਰ, ਜਿੱਥੇ ਕੁਝ ਦਿਨਾਂ 'ਚ ਜਿਮਨੀ ਚੋਣ (Jalandhar Bypoll Election 2023) ਹੋਣੀਆਂ ਹਨ, ਉੱਥੇ ਉਹ ਆਪਣੇ ਪੁੱਤਰ ਦੇ ਇਨਸਾਫ਼ ਲਈ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਪੁੱਤ ਦੀ ਸਮਾਰਕ 'ਤੇ ਗਏ ਅਤੇ ਹਿੰਸਾ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ। 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿੱਛਲੇ ਸਾਲ ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। 

ਸ਼ੁਕਰਵਾਰ ਸਵੇਰੇ ਪਿੰਡ ਮੂਸੇ ਤੋਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਕਾਫ਼ਲੇ ਦੇ ਨਾਲ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ (Charan Kaur) ਅਤੇ ਪਿਤਾ ਬਲਕੌਰ ਸਿੰਘ (Balkaur Singh) ਮੁਸਾ ਪਿੰਡ ਤੋਂ ਰਵਾਨਾ ਹੋਏ ਹਨ ਅਤੇ ਇਸ ਤੋਂ ਪਹਿਲਾਂ ਉਹ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸਰਕਾਰ 'ਤੇ ਸਵਾਲ ਉਠਾਏ। 

ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਨੂੰ ਸਾਜਿਸ਼ਕਰਤਾ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇ ਰਹੀ ਹੈ ਤੇ ਇਨਸਾਫ਼ ਨੂੰ ਲੈ ਕੇ ਜਲੰਧਰ ਜਾ ਰਹੇ ਹਨ ਅਤੇ ਲੋਕਾਂ ਨੂੰ ਇਹ ਦੱਸਣਗੇ ਕਿ ਸਾਡਾ ਕੋਈ ਕਸੂਰ ਨਹੀਂ ਸੀ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। 

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਗੇ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਤੇ ਉਹ ਜਲੰਧਰ ਜਿਮਨੀ ਚੋਣ 2023 (Jalandhar Bypoll Election 2023) ਦੇ ਮੱਦੇਨਜ਼ਰ ਹਲਕੇ ਵਿੱਚ ਲੋਕਾਂ ਕੋਲ ਆਪਣੀ ਫ਼ਰਿਆਦ ਲੈ ਕੇ ਜਾ ਰਹੇ ਹਨ। ਜਿਸ ਖੇਤ ਵਿੱਚ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਉਸ ਜਗ੍ਹਾ ਤੋਂ ਕਾਫਲਾ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਐਮ ਦਾ ਬਿਆਨ ਆਇਆ ਕਿ ਉਨ੍ਹਾਂ ਨੇ ਗੁਜਰਾਤ ਚੋਣਾਂ ਨੂੰ ਲੈ ਕੇ ਡਰਾਮਾ ਕੀਤਾ ਸੀ ਅਤੇ ਹੁਣ ਇਨਸਾਫ ਦਿਵਾਉਣ ਦੀ ਬਜਾਏ ਜੱਗੂ ਗੈਂਗਸਟਰ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ: Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਹੋਏ ਸ਼ਾਮਲ! 

ਉਨ੍ਹਾਂ ਦੱਸਿਆ ਕਿ ਬੇਟੇ ਦੇ ਇਨਸਾਫ ਨੂੰ ਲੈ ਕੇ ਉਹ ਹਰ ਜਗ੍ਹਾ ਜਾਣਗੇ ਅਤੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਨਗੇ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਨੂੰ ਵੋਟ ਪਾ ਦਿਓ ਜੇਕਰ ਫਿਰ ਵੀ ਕਿਸੇ ਨੂੰ ਵੋਟ ਨਹੀਂ ਪਾਉਣੀ ਤਾਂ ਨੋਟਾ ਦਾ ਬਟਨ ਦਬਾ ਦਿਓ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਵਾਉਣ ਲਈ ਆਵਾਜ਼ ਉਠਾ ਰਹੇ ਹਨ ਅਤੇ ਕਿਸੇ ਵੀ ਪਾਰਟੀ ਦੇ ਹੱਕ ਵਿੱਚ ਵੋਟ ਨਹੀਂ ਮੰਗਣ ਜਾ ਰਹੇ। 

ਇਹ ਵੀ ਪੜ੍ਹੋ: Punjab Crime news: ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ 

(For more news apart from Sidhu Moosewala parents march in Jalandhar news today, stay tuned to Zee PHH)

Trending news