ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹੋਰ ਸਾਥੀਆਂ ਨਾਲ ਵੀਡੀਓ ਸ਼ੇਅਰ ਕਰਕੇ ਬੇਨਤੀ ਕੀਤੀ ਸੀ ਕਿ ਪੰਜਾਬ ਦੀ ਵਿਰਾਸਤ ਨੂੰ ਜਜ਼ਬੇ ਨਾਲ ਨਿਭਾਉਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਿਤੀ 8 ਜੂਨ ਦਾਣਾ ਮੰਡੀ ਮਾਨਸਾ ਵਿਚ ਹੋ ਰਹੀ ਹੈ।
Trending Photos
ਚੰਡੀਗੜ: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਬਾਹਰੀ ਦਾਣਾ ਮੰਡੀ ਸਿਰਸਾ ਰੋਡ ਵਿਖੇ ਹੋ ਰਹੀ ਹੈ। ਅੱਜ ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਲੋਕ ਅੰਤਿਮ ਅਰਦਾਸ ਸਥਾਨ 'ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਕੁਝ ਲੋਕ ਆਪਣੇ ਛੋਟੇ ਬੱਚਿਆਂ ਸਮੇਤ ਅੰਤਿਮ ਅਰਦਾਸ ਲਈ ਪੁੱਜੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਕਲਾਕਾਰ ਵੀ ਇਸ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ।
ਮੂਸੇਵਾਲਾ ਦੇ ਪਿਤਾ ਨੇ ਸਭ ਨੂੰ ਭੋਗ 'ਤੇ ਆਉਣ ਦੀ ਕੀਤੀ ਸੀ ਬੇਨਤੀ
ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹੋਰ ਸਾਥੀਆਂ ਨਾਲ ਵੀਡੀਓ ਸ਼ੇਅਰ ਕਰਕੇ ਬੇਨਤੀ ਕੀਤੀ ਸੀ ਕਿ ਪੰਜਾਬ ਦੀ ਵਿਰਾਸਤ ਨੂੰ ਜਜ਼ਬੇ ਨਾਲ ਨਿਭਾਉਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਿਤੀ 8 ਜੂਨ ਦਾਣਾ ਮੰਡੀ ਮਾਨਸਾ ਵਿਚ ਹੋ ਰਹੀ ਹੈ।
ਪਿਤਾ ਕਰਨਗੇ ਦਿਲ ਦੀ ਗੱਲ
ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ।ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪੁੱਜਣ ਦੀ ਸੰਭਾਵਨਾ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
WATCH LIVE TV