ਜਬਰ-ਜਨਾਹ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਝਟਕਾ
Advertisement
Article Detail0/zeephh/zeephh1492435

ਜਬਰ-ਜਨਾਹ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਝਟਕਾ

ਇਸ ਤੋਂ ਪਹਿਲਾਂ ਸਿਮਰਜੀਤ ਬੈਂਸ ਨੂੰ ਪਟਿਆਲਾ ਵਿਖੇ ਮਾਣਹਾਨੀ ਮਾਮਲੇ ਵਿੱਚ 22 ਅਗਸਤ ਨੂੰ ਪੇਸ਼ ਕੀਤਾ ਗਿਆ ਸੀ। 

 

ਜਬਰ-ਜਨਾਹ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਝਟਕਾ

Simarjit Singh Bains rape case news: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਉਨ੍ਹਾਂ ਨੂੰ ਜਬਰ-ਜਨਾਹ ਮਾਮਲੇ 'ਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਦੱਸ ਦਈਏ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਬਰ-ਜਨਾਹ ਮਾਮਲੇ 'ਚ ਅਗਲੀ ਸੁਣਵਾਈ 4 ਜਨਵਰੀ 2023 ਵਜੋਂ ਤੈਅ ਕੀਤੀ ਗਈ ਹੈ।  

News ਰਿਪੋਰਟ ਦੇ ਮੁਤਾਬਕ Simarjit Singh Bains ਦੇ rape case ਵਿੱਚ ਸੁਣਵਾਈ ਦੌਰਾਨ ਹਾਈਕੋਰਟ ਦਾ ਕਹਿਣਾ ਸੀ ਕਿ 4 ਜਨਵਰੀ 2023 ਨੂੰ ਦੋਵੇਂ ਧਿਰਾਂ ਆਪਣੀ ਬਹਿਸ ਨੂੰ ਖ਼ਤਮ ਕਰਨ ਤਾਂ ਜੋ ਇਸ ਤੋਂ ਬਾਅਦ ਕੋਈ ਫੈਸਲਾ ਸੁਣਾਇਆ ਜਾ ਸਕੇ। 

ਹਾਈਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਜੀਤ ਬੈਂਸ ਨੂੰ ਪਟਿਆਲਾ ਵਿਖੇ ਮਾਣਹਾਨੀ ਮਾਮਲੇ ਵਿੱਚ 22 ਅਗਸਤ ਨੂੰ ਪੇਸ਼ ਕੀਤਾ ਗਿਆ ਸੀ। 

ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ ਹਨ ਅਤੇ ਇਹ ਮਾਮਲਾ ਲੁਧਿਆਣਾ ਦੀ ਇੱਕ ਵਿਧਵਾ ਮਹਿਲਾ ਦਾ ਹੈ। ਮਹਿਲਾ ਵੱਲੋਂ ਸਿਮਰਜੀਤ ਬੈਂਸ 'ਤੇ ਜਬਰ ਜਨਾਹ ਦੇ ਦੋਸ਼ ਲਗਾਏ ਗਏ ਸਨ। 

ਹੋਰ ਪੜ੍ਹੋ: ਬਾਬਾ ਫ਼ਤਿਹ ਸਿੰਘ ਜਨਮ ਦਿਹਾੜੇ ਮੌਕੇ ਕਰਵਾਇਆ ਗਿਆ ਕੌਮੀ ਦਸਤਾਰਬੰਦੀ ਸਮਾਗਮ

ਮਿਲੀ ਜਾਣਕਾਰੀ ਮੁਤਾਬਕ ਮਹਿਲਾ ਵੱਲੋਂ ਸਿਮਰਜੀਤ ਬੈਂਸ ਸਣੇ 7 ਲੋਕਾਂ 'ਤੇ ਇਲਜ਼ਾਮ ਲਗਾਏ ਗਏ ਸਨ। ਦੱਸਣਯੋਗ ਹੈ ਕਿ ਇਹ ਮਾਮਲਾ ਜੁਲਾਈ 2021 ਵਿੱਚ ਦਰਜ ਕੀਤਾ ਗਿਆ ਸੀ। ਹੁਣ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਚੱਲ ਰਹੇ ਜਬਰ-ਜਨਾਹ ਮਾਮਲੇ ਵਿੱਚ ਅਗਲੀ ਸੁਣਵਾਈ 4 ਜਨਵਰੀ 2023 ਨੂੰ ਹੋਵੇਗੀ।

ਹੋਰ ਪੜ੍ਹੋ: ਮੁੜ ਪੰਜਾਬ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Trending news