ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਜਿਸਤੋਂ ਬਾਅਦ ਜ਼ਿਲ੍ਹਾ ਮਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਉਹਨਾਂ ਦੇ ਆਉਣ ਨਾਲ ਸਥਿਤੀ ਖਰਾਬ ਹੋਣ ਦੀ ਸੰਭਾਵਨਾ ਸੀ।
Trending Photos
ਚੰਡੀਗੜ: ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਬੀਤੇ ਦਿਨੀਂ ਜੰਮੂ ਕਸ਼ਮੀਰ ਪੁਲਿਸ ਨੇ ਕਠੂਆ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਉਹਨਾਂ ਜੰਮੂ ਕਸ਼ਮੀਰ ਜਾ ਰਹੇ ਸਨ ਅਤੇ ਰਸਤੇ ਵਿਚ ਕਠੂਆ ਅੰਦਰ ਕੋਲ ਹੀ ਉਹਨਾਂ ਨੂੰ ਰੋਕ ਦਿੱਤਾ ਗਿਆ। ਅਜਿਹਾ ਜ਼ਿਲ੍ਹਾ ਮਜਿਸਟ੍ਰੇਟ ਦੇ ਕਹਿਣ 'ਤੇ ਕੀਤਾ ਗਿਆ ਕਿਉਂਕਿ ਮਜਿਸਟ੍ਰੇਟ ਵੱਲੋਂ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ।
ਲਖਨਪੁਰ ਸਰਹੱਦ ਤੋਂ ਮੋੜਿਆ ਵਾਪਸ
ਸੰਗਰੂਰ ਦੇ ਸੰਸਦ ਮੈਂਬਰ ਨੂੰ ਜੰਮੂ ਕਸ਼ਮੀਰ ਦੀ ਲਖਨਪੁਰ ਸਰਹੱਦ ਤੋਂ ਵਾਪਸ ਮੋੜਿਆ ਗਿਆ। ਲਖਨਪੁਰ ਵਿਚ ਭਾਰੀ ਪੁਲਿਸ ਬਲ ਤੈਨਾਤ ਸੀ ਉਹਨਾਂ ਨੂੰ ਕੇਂਦਰ ਸਾਸ਼ਿਤ ਪ੍ਰਦੇਸ ਵਿਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਤਾਂ ਸਿਮਰਨਜੀਤ ਸਿੰਘ ਮਾਨ ਵੱਲੋਂ ਸਵਾਲ ਚੁੱਕਿਆ ਗਿਆ ਕਿ ਉਹ ਸੰਸਦ ਮੈਂਬਰ ਹਨ ਅਤੇ ਭਾਰਤ ਦੇ ਨਾਗਰਿਕ ਹਨ। ਜੰਮੂ ਕਸ਼ਮੀਰ ਭਾਰਤ ਦਾ ਹੀ ਹਿੱਸਾ ਹੈ ਫਿਰ ਵੀ ਉਹਨਾਂ ਨੂੰ ਭਾਰਤ ਵਿਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ ? ਕਾਫ਼ੀ ਸਮਾਂ ਸਿਮਰਨਜੀਤ ਸਿੰਘ ਮਾਨ ਦੀ ਉਥੇ ਫੋਰਸ ਨਾਲ ਬਹਿਸ ਵੀ ਹੁੰਦੀ ਰਹੀ।
DM ਦਾ ਵੀ ਆਇਆ ਜਵਾਬ
ਇਸ ਪੂਰੇ ਮਾਮਲੇ ਦੇ ਜ਼ਿਲ੍ਹਾ ਮਜਿਸਟ੍ਰੇਟ ਨੇ ਵੀ ਸਪੱਸ਼ਟੀਕਰਨ ਦਿੱਤਾ ਹੈ।ਉਹਨਾਂ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਲਖਨਪੁਰ ਰਾਹੀਂ ਜੰਮੂ ਕਸ਼ਮੀਰ ਵਿਚ ਕੁਝ ਖਾਲਿਸਤਾਨੀ ਤੱਤ ਦਾਖ਼ਲ ਹੋ ਰਹੇ ਹਨ। ਜਿਹਨਾਂ ਦੇ ਦਾਖ਼ਲ ਹੋਣ ਕਾਰਨ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ, ਅਜਿਹਾ ਉਸ ਪੱਤਰ ਵਿਚ ਲਿਿਖਆ ਗਿਆ ਸੀ। ਜਿਸ ਤੋਂ ਬਾਅਦ ਸੀ. ਆਰ. ਪੀ. ਐਫ. ਨੇ ਧਾਰਾ 144 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਜਾਣ ਤੋਂ ਰੋਕਿਆ। ਡੀ. ਐਮ. ਨੇ ਸੁਰੱਖਿਆ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ।
ਤਾਂ ਇਹ ਸੀ ਕਾਰਨ
ਸਿਮਰਨਜੀਤ ਸਿੰਘ ਮਾਨ ਖਾਲਿਸਤਾਨੀ ਅਤੇ ਗਰਮ ਖਿਆਲੀ ਵਿਚਾਰਧਾਰਾ ਦਾ ਸਮਰਥਨ ਕਰਦੇ ਹਨ। ਉਹਨਾਂ ਨੂੰ ਕੱਟੜਪੰਥੀ ਮੰਨਦੇ ਹੋਏ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਉਹਨਾਂ ਨੂੰ ਕੇਂਦਰ ਸਾਸ਼ਿਤ ਪ੍ਰਦੇਸ ਵਿਚ ਦਾਖ਼ਲ ਹੋਣ ਤੋਂ ਰੋਕਿਆ। ਅਜਿਹਾ ਮੰਨਿਆ ਗਿਆ ਕਿ ਉਹਨਾਂ ਦੀ ਜੰਮੂ ਕਸ਼ਮੀਰ ਵਿਚ ਐਂਟਰੀ ਮਾਹੌਲ ਖਰਾਬ ਕਰ ਸਕਦੀ ਹੈ।
WATCH LIVE TV