Simranjit Singh Mann: ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਚੋਣ; ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦਾ ਐਲਾਨ
Advertisement

Simranjit Singh Mann: ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਚੋਣ; ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦਾ ਐਲਾਨ

  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਮ ਤੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇਤਾਵਾਂ ਵੱਲੋਂ ਚੰਡੀਗੜ੍ਹ ਵਿੱਚ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਨਾਮ ਦੱਸੇ ਕੀਤੇ

Simranjit Singh Mann: ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਚੋਣ; ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦਾ ਐਲਾਨ

Simranjit Singh Mann:  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਮ ਤੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇਤਾਵਾਂ ਵੱਲੋਂ ਚੰਡੀਗੜ੍ਹ ਵਿੱਚ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਨਾਮ ਦੱਸੇ ਕੀਤੇ ਗਏ। ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੋਕ ਸਭਾ ਦੇ ਉਮੀਦਵਾਰ ਹੋਣਗੇ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਹਨਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜੇਗੀ। ਉਹਨਾਂ ਨੇ ਅੱਜ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਵੀ ਜਾਰੀ ਕੀਤੀ। ਸੂਚੀ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਤੋਂ ਖਜਾਨ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ 'ਤੇ ਲੜੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਉਹਨਾਂ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਜਲਦੀ ਹੀ ਦੂਜੀ ਲਿਸਟ ਰਾਹੀਂ ਸਾਰੇ ਉਮੀਦਵਾਰਾਂ ਦਾ ਐਲਾਨ ਕਰੇਗੀ।

ਇਸ ਮੌਕੇ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਸ਼ੀ ਰਾਮ ਦੇ ਨਜ਼ਦੀਕੀ ਰਹੇ ਸੀਨੀਅਰ ਆਗੂ ਡਾ. ਹਰਜਿੰਦਰ ਸਿੰਘ ਜੱਖੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਸ਼ਰਤ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਗਏ ਸਾਰੇ ਸਿਧਾਂਤਾਂ ਨੂੰ ਛੱਡ ਕੇ ਜਾਗੀਰਦਾਰੀ ਸੋਚ ਅਪਣਾ ਲਈ ਹੈ ਅਤੇ ਪੰਜਾਬ ਤੇ ਪੰਥ ਦੇ ਹਿਤਾਂ ਨੂੰ ਛੱਡ ਕੇ ਦਿੱਲੀ ਦੀ ਅਧੀਨਗੀ ਸਵੀਕਾਰ ਕਰ ਲਈ ਹੈ।

ਇਹ ਵੀ ਪੜ੍ਹੋ : Bhagwant Mann wife Gurpreet Kaur: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ, ਪਹਿਲੀ ਤਸਵੀਰ ਆਈ ਸਾਹਮਣੇ

Trending news