Farmers Protest: ਸੰਯੁਕਤ ਕਿਸਾਨ ਮੋਰਚਾ ਭਲਕੇ ਭਾਜਪਾ ਉਮੀਦਵਾਰਾਂ ਦੀ ਰਿਹਾਇਸ਼ ਦਾ ਕਰੇਗਾ ਘਿਰਾਓ
Advertisement
Article Detail0/zeephh/zeephh2265711

Farmers Protest: ਸੰਯੁਕਤ ਕਿਸਾਨ ਮੋਰਚਾ ਭਲਕੇ ਭਾਜਪਾ ਉਮੀਦਵਾਰਾਂ ਦੀ ਰਿਹਾਇਸ਼ ਦਾ ਕਰੇਗਾ ਘਿਰਾਓ

Farmers Protest: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਗ਼ੈਰਸਿਆਸੀ ਕੱਲ੍ਹ ਇੱਕ ਦਿਨ ਲਈ ਪੰਜਾਬ ਭਾਜਪਾ ਉਮੀਦਵਾਰਾਂ ਤੇ ਹਰਿਆਣਾ ਵਿੱਚ ਭਾਜਪਾ ਦੇ ਮੰਤਰੀਆਂ ਖਿਲਾਫ਼ ਪ੍ਰਦਰਸ਼ਨ ਕਰੇਗਾ। 

Farmers Protest: ਸੰਯੁਕਤ ਕਿਸਾਨ ਮੋਰਚਾ ਭਲਕੇ ਭਾਜਪਾ ਉਮੀਦਵਾਰਾਂ ਦੀ ਰਿਹਾਇਸ਼ ਦਾ ਕਰੇਗਾ ਘਿਰਾਓ

Farmers Protest: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਗ਼ੈਰਸਿਆਸੀ ਕੱਲ੍ਹ ਇੱਕ ਦਿਨ ਲਈ ਪੰਜਾਬ ਭਾਜਪਾ ਉਮੀਦਵਾਰਾਂ ਤੇ ਹਰਿਆਣਾ ਵਿੱਚ ਭਾਜਪਾ ਦੇ ਮੰਤਰੀਆਂ ਖਿਲਾਫ਼ ਪ੍ਰਦਰਸ਼ਨ ਕਰੇਗਾ। ਭਾਜਪਾ ਦੇ ਸਾਰੇ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।  ਕਿਸਾਨਾਂ ਉਤੇ ਹੋਏ ਹਮਲੇ ਤੇ ਬਾਕੀ ਹੋਰ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ 'ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ

ਸਰਵਨ ਸਿੰਘ ਪੰਧੇਰ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀਆਂ ਰਿਹਾਇਸ਼ਾਂ ਸਾਹਮਣੇ ਕਿਸਾਨ ਜਥੇਬੰਦੀਆਂ ਵੱਲੋਂ 28 ਮਈ ਨੂੰ ਇੱਕ ਦਿਨ ਦਾ ਮੋਰਚਾ ਲਗਾਇਆ ਜਾਵੇਗਾ। ਜ਼ਿਲ੍ਹਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਘਰ ਦੇ ਬਾਹਰ ਇੱਕ ਦਿਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਜਾਵੇਗਾ। ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਹੈ। 

ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਉਨ੍ਹਾਂ ਕੋਲੋਂ ਸਵਾਲਾਂ ਦੇ ਜਵਾਬ ਮੰਗਣ ਦਾ ਐਲਾਨ ਕੀਤਾ ਗਿਆ ਸੀ। ਪੀਐਮ ਦੀ ਪਟਿਆਲਾ ਫੇਰੀ ਦੌਰਾਨ ਪੁਲਿਸ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਹੋਏ ਸਨ ਅਤੇ ਕਿਸਾਨਾਂ ਨੂੰ ਦੂਰ ਹੀ ਰੋਕ ਲਿਆ ਸੀ।

ਇਸ ਤੋਂ ਬਾਅਦ ਅਮਿਤ ਸ਼ਾਹ ਦੀ ਫੇਰੀ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੁਹਾੜਾ ਚੌਕ, ਲਾਡੋਵਾਲ ਅਤੇ ਚੌਕੀਮਾਨ ਕੋਲ ਰੋਕ ਲਿਆ ਗਿਆ ਸੀ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਭਾਜਪਾ ਉਮੀਦਵਾਰ  ਹੰਸਰਾਜ ਹੰਸ ਵੱਲੋਂ ਬਿਆਨ ਦੇਣਾ ਕਿ ਕਿਸਾਨ ਉਨ੍ਹਾਂ ਨੂੰ ਤਲਵਾਰਾਂ ਅਤੇ ਬਰਛੇ ਲੈ ਕੇ ਮਾਰਨਾ ਚਾਹੁੰਦੇ ਸਨ, ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ

 

Trending news