Bikram Majithia News: ਬਿਕਰਮ ਸਿੰਘ ਮਜੀਠੀਆ ਨੂੰ ਮੁੜ ਤੋਂ ਐਸਆਈਟੀ ਵੱਲੋਂ ਤਲਬ ਕੀਤੇ ਜਾਣ ਨਾਲ ਚਰਚਾ ਛਿੜ ਗਈ ਹੈ।
Trending Photos
Bikram Majithia News: ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਐਸਆਈਟੀ ਨੇ ਤਲਬ ਕੀਤਾ ਹੈ। ਮਜੀਠੀਆ ਨੂੰ 18 ਜੁਲਾਈ ਨੂੰ ਸਵੇਰੇ 10 ਵਜੇ ਪਟਿਆਲਾ ਪੁਲਿਸ ਲਾਈਨ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। 2021 ਵਿੱਚ ਦਰਜ ਨਸ਼ੇ ਦੇ ਮਾਮਲੇ ਵਿੱਚ ਬਿਕਰਮਜੀਤ ਮਜੀਠੀਆ ਵਿੱਚ ਤਲਬ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਸੋਮਵਾਰ ਨੂੰ ਸਟੇਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੰਮਨ ਵਾਪਸ ਲਿਆ ਸੀ। ਸਿਟ ਦੁਆਰਾ ਸੰਮਨ ਵਾਪਸ ਲੈਣ ਨਾਲ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਸੀ ਕਿ ਡਰੱਗ ਮਾਮਲੇ ਵਿਚ ਜਾਂਚ ਹੁਣ ਖਤਮ ਹੋ ਗਈ ਹੈ ਪਰ ਹੁਣ ਦੁਬਾਰਾ 18 ਜੁਲਾਈ ਲਈ ਸੰਮਨ ਜਾਰੀ ਕੀਤੇ ਜਾਣ ਨਾਲ ਅਕਾਲੀ ਨੇਤਾ ਦੀ ਮੁਸ਼ਕਲਾਂ ਵੱਧ ਸਕਦੀਆਂ ਹਨ।
ਮਜੀਠੀਆ ਨੇ ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈਕੋਰਟ 'ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Ludhiana News: ਡੀਸੀ ਦਫ਼ਤਰ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ; ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ
ਉਧਰ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਤੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਐੱਸਆਈਟੀ ਦੁਆਰਾ ਮੁੜ ਸੰਮਨ ਜਾਰੀ ਕਰਨ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਤਿੰਨ ਤਾਰੀਕਾਂ ਦੌਰਾਨ ਸਿੱਟ ਕੋਈ ਸਾਬੂਤ ਪੇਸ਼ ਨਹੀਂ ਕਰ ਸਕੀ ਅਤੇ ਸੰਮਨ ਵਾਪਸ ਲੈ ਲਿਆ ਸੀ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੱਲ ਇਕ ਪਾਸੇ ਲਾਉਣ ਲਈ ਖੁਦ ਬਿਕਰਮ ਸਿੰਘ ਮਜੀਠੀਆ ਕੋਲੋ ਪੁੱਛਗਿਛ ਕਰਨ ਦੀ ਸਲਾਹ ਦਿੱਤੀ ਹੈ। ਕਲੇਰ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੋ ਉਹ ਚਾਹੁੰਦੇ ਹਨ ਉਹ ਕਾਨੂੰਨ ਤੇ ਸੰਵਿਧਾਨ ਕਰਨ ਨਹੀਂ ਦਿੰਦਾ। ਉਨ੍ਹਾਂ ਅਫਸਰਸ਼ਾਹੀ ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Ludhiana News: ਲਾਡੋਵਾਲ ਟੋਲ ਪਲਾਜ਼ੇ ਨੂੰ ਲੈ ਕੇ ਕਿਸਾਨਾਂ ਦੀ ਪ੍ਰਸ਼ਾਸਨ ਤੇ ਐਨਐਚਾਈ ਅਧਿਕਾਰੀਆਂ ਨਾਲ ਮੀਟਿੰਗ ਭਲਕੇ