Bathinda News: ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਹਨ ਜੇਲ੍ਹ ਦੀ ਡਿਉੜੀ ਵਿੱਚ ਵਿਸ਼ੇਸ਼ ਟੇਬਲ ਲਗਵਾ ਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਭੈਣਾਂ ਨਾਲ ਮਿਲਵਾਇਆ ਜਾ ਰਿਹਾ ਹੈ ਅਤੇ ਰੱਖੜੀ ਬੰਨੀ ਜਾ ਰਹੀ ਹੈ।
Trending Photos
Bathinda News: ਰੱਖੜੀ ਦਾ ਤਿਉਹਾਰ ਜਿੱਥੇ ਦੇਸ਼ ਦੁਨੀਆ ਵਿੱਚ ਬੜੀ ਧੂਮ ਨਾਲ ਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣਾਂ ਵੱਲੋਂ ਆਪਣੇ ਭਰਾ ਦੀ ਲੰਮੀ ਉਮਰ ਨੂੰ ਲੈ ਕੇ ਜਿੱਥੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਰੱਖੜੀ ਦੇ ਤਿਉਹਾਰ ਮੌਕੇ ਬਠਿੰਡਾ ਦੀ ਹਾਈ ਸਿਕਿਉਰਿਟੀ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਭੈਣਾਂ ਨਾਲ ਮਿਲਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਜੇਲ੍ਹ ਵਿੱਚ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਵੰਡਣ ਦੀ ਵੱਡੀ ਗਿਣਤੀ ਵਿੱਚ ਭੈਣਾਂ ਪਹੁੰਚੀਆਂ ਹਨ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਭੈਣਾਂ ਰੱਖੜੀ ਬੰਨ੍ਹਣ ਲਈ ਪਹੁੰਚੀਆਂ ਹਨ। ਜਿੰਨਾ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਹਨ ਜੇਲ੍ਹ ਦੀ ਡਿਉੜੀ ਵਿੱਚ ਵਿਸ਼ੇਸ਼ ਟੇਬਲ ਲਗਵਾ ਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਭੈਣਾਂ ਨਾਲ ਮਿਲਵਾਇਆ ਜਾ ਰਿਹਾ ਹੈ ਅਤੇ ਰੱਖੜੀ ਬੰਨੀ ਜਾ ਰਹੀ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਨੇ ਕਿਹਾ ਕਿ ਇਹ ਖ਼ੁਸ਼ੀਆਂ ਦਾ ਤਿਉਹਾਰ ਹੈ ਇੱਕ ਪਾਸੇ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਉਹ ਅੱਜ ਆਪਣੇ ਭਰਾ ਨੂੰ ਰੱਖੜੀ ਵੰਡਣ ਲਈ ਆਈਆਂ ਹਨ। ਉਹ ਇਸ ਗੱਲ ਤੋਂ ਵੀ ਨਿਰਾਸ਼ ਹਨ ਕਿ ਇਸ ਪਵਿੱਤਰ ਦਿਹਾੜੇ ਨੂੰ ਉਨ੍ਹਾਂ ਨੂੰ ਜੇਲ੍ਹ ਦੀਆਂ ਚਾਰ ਦਵਾਰੀਆਂ ਵਿੱਚ ਮਨਾਉਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਅਜਿਹਾ ਦਿਨ ਕਿਸੇ ਵੀ ਭੈਣ ਨੂੰ ਨਾ ਵੇਖਣਾ ਪਵੇ ਜਿਸ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਆਉਣਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਹੜਾ ਨੌਜਵਾਨ ਅਪਰਾਧ ਕਰ ਕੇ ਜੇਲ੍ਹ ਪਹੁੰਚ ਜਾਂਦਾ ਹੈ। ਉਸ ਦਾ ਪਰਿਵਾਰ ਜੇਲ੍ਹ ਨਾਲੋਂ ਭੈੜੀ ਜ਼ਿੰਦਗੀ ਵਸਰ ਕਰਨ ਲਈ ਮਜਬੂਰ ਹੋ ਜਾਂਦਾ ਹੈ ਸੋ ਨੌਜਵਾਨਾਂ ਨੂੰ ਅਪਰਾਧ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਐਡੀਸ਼ਨਲ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਕੈਦੀਆਂ ਅਤੇ ਹਵਾਲਾਤੀਆਂ ਲਈ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜੇਲ੍ਹ ਦੀ ਡਿਊਟੀ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਰੱਖੜੀ ਦਾ ਤਿਉਹਾਰ ਮਨਾਉਣ ਲਈ ਭੈਣਾਂ ਨਾਲ ਮਿਲਵਾਇਆ ਜਾ ਰਿਹਾ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਸਵੇਰ 10 ਵਜੇ ਤੋਂ ਤਿੰਨ ਵਜੇ ਤੱਕ ਕੈਦੀਆਂ ਨੂੰ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੱਖੜੀ ਬੰਨ੍ਹਣ ਆਈ ਆ ਭੈਣਾਂ ਲਈ ਵਿਸ਼ੇਸ਼ ਟੇਬਲ ਦੇ ਨਾਲ ਨਾਲ ਪੀਣ ਦੇ ਪਾਣੀ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਹੈ ਪਰ ਨੌਜਵਾਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਅਪਰਾਧ ਦੀ ਦੁਨੀਆ ਤੋਂ ਦੂਰ ਰਹਿਣ ਕਿਉਂਕਿ ਅਪਰਾਧ ਨਾਲ ਜੁੜ ਕੇ ਇਹ ਜਿਹੇ ਪਵਿੱਤਰ ਤਿਉਹਾਰਾਂ ਨੂੰ ਬੰਦਿਸ਼ਾਂ ਵਿੱਚ ਮਨਾਉਣ ਲਈ ਮਜਬੂਰ ਹੁੰਦੇ ਹਨ।