ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ, ਵਿਰੋਧੀਆਂ ਵੱਲੋਂ ਸਵਾਗਤ, ਕੇਜਰੀਵਾਲ ਤੇ ਭਗਵੰਤ ਮਾਨ ਨੇ ਚੁੱਕੇ ਸਵਾਲ
Advertisement
Article Detail0/zeephh/zeephh1362100

ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ, ਵਿਰੋਧੀਆਂ ਵੱਲੋਂ ਸਵਾਗਤ, ਕੇਜਰੀਵਾਲ ਤੇ ਭਗਵੰਤ ਮਾਨ ਨੇ ਚੁੱਕੇ ਸਵਾਲ

ਪੰਜਾਬ ਸਰਕਾਰ ਵੱਲੋਂ ਸੱਦੇ ਇੱਕ ਰੋਜ਼ਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ। ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਦੂਜੇ ਪਾਸੇ ਵਿਰੋਧੀਆਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ। 

 

 

ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ, ਵਿਰੋਧੀਆਂ ਵੱਲੋਂ ਸਵਾਗਤ, ਕੇਜਰੀਵਾਲ ਤੇ ਭਗਵੰਤ ਮਾਨ ਨੇ ਚੁੱਕੇ ਸਵਾਲ

ਚੰਡੀਗੜ੍ਹ- ਅੱਜ ਪੰਜਾਬ ਸਰਕਾਰ ਵੱਲੋਂ ਸੱਦੇ ਇੱਕ ਰੋਜ਼ਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਰਾਜਪਾਲ ਵੱਲੋਂ ਇਸ ਸੈਸ਼ਨ ਨੂੰ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਇਸ ਵਿਸੇਸ਼ ਸੈਸ਼ਨ ਰੱਦ ਕਰਨ ਦਾ ਫੈਸਲਾ ਲਿਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਤੇ ਵਿਰੋਧੀਆਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸੱਤਾ ਧਿਰ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। 

ਸ਼ੈਸ਼ਨ ਰੱਦ ਲੋਕਤੰਤਰ ਦੀ ਹੱਤਿਆ 

ਰਾਜਪਾਲ ਵੱਲੋਂ ਸੈਸ਼ਨ ਰੱਦ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਗਿਆ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਰਾਜਪਾਲ ਕੈਬਿਨੇਟ ਦੁਆਰਾ ਬੁਲਾਏ ਗਏ ਸੈਸ਼ਨ ਨੂੰ ਕਿਵੇਂ ਮਨਾ ਸਕਦਾ ਹੈ? ਉਨ੍ਹਾਂ ਕਿਹਾ ਕਿ 2 ਦਿਨ ਪਹਿਲਾ ਰਾਜਪਾਲ ਵੱਲੋ ਮਨਜ਼ੂਰੀ ਦਿੱਤੀ ਗਈ ਸੀ ਪਰ ਜਦੋਂ ਇੱਕ ਉੱਪਰੋ ਫੋਨ ਆਇਆ ਤਾਂ ਇਜਾਜ਼ਤ ਵਾਪਸ ਲੈ ਲਈ ਗਈ। 

ਮੁੱਖ ਮੰਤਰੀ ਭਗਵੰਤ ਮਾਨ ਦਾ ਇਤਰਾਜ਼

ਰਾਜਪਾਲ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਬੇਹੱਦ ਨਾਰਾਜ਼ ਨਜ਼ਰ ਆਏ।  ਉਨ੍ਹਾਂ ਟਵੀਟ ਕਰਕੇ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ। ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ??  ਜਨਤਾ ਸਭ ਦੇਖ ਰਹੀ ਹੈ।

ਭਾਜਪਾ ਨੇ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ

ਆਮ ਆਦਮੀ ਪਾਰਟੀ ਵੱਲੋੰ ਬੁਲਾਏ ਗਏ ਇੱਕ ਰੋਜ਼ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਵੱਲੋਂ ਰੱਦ ਕਰਨ ਤੋਂ ਬਾਅਦ ਭਾਜਪਾ ਵੱਲੋਂ ਇਸ ਦਾ ਸਵਾਗਤ ਕੀਤਾ ਗਿਆ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਸ ਦੇ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਸੰਵਿਧਾਨ ਨਾਲ ਚਲਦਾ ਹੈ ਕੇਜਰੀਵਾਲ ਨਾਲ ਨਹੀੰ ਚੱਲਦਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦੀ ਮੰਗ ਤੋਂ ਕਿਸੇ ਵਿਰੋਧੀ ਧਿਰ ਦੇ ਸਵਾਲ ਖੜ੍ਹੇ ਕੀਤੇ ਬਿਨ੍ਹਾਂ ਹੀ ਆਪ ਪਾਰਟੀ ਵੱਲੋਂ ਸੈਸ਼ਨ ਬੁਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਸਦਨ ਦਾ ਆਪ ਵੱਲੋਂ ਦੁਰ ਉਪਯੋਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਰਾਜਪਾਲ ਵੱਲੋਂ ਇਸ ਨੂੰ ਰੋਕਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ

ਰਾਜਪਾਲ ਵੱਲੋਂ ਸੈਸ਼ਨ ਰੱਦ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਰਾਜਪਾਲ ਵੱਲੋਂ ਇਸ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਕੇ ਰੱਦ ਕਰਨ ਦੇ ਫੈਸਲੇ ਨੇ ਲੋਕਾਂ ਦਾ ਕਰੋੜਾਂ ਰੁਪਏ ਬਚਾਇਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਵੀ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ। 

ਕਾਂਗਰਸ ਨੇ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ

ਰਾਜਪਾਲ ਦੇ ਫੈਸਲੇ ਦਾ ਪੰਜਾਬ ਕਾਂਗਰਸ ਵੱਲੋਂ ਵੀ ਸਵਾਗਤ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਾਣਯੋਗ ਰਾਜਪਾਲ ਜੀ ਦਾ ਧੰਨਵਾਦ ਜਿੰਨਾ ਵੱਲੋਂ ਇਹ ਸੈਸ਼ਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।  ਇਹ ਆਮ ਆਦਮੀ ਪਾਰਟੀ ਦੀ ਗੈਰ- ਸੰਵਿਧਾਨਕ ਕਾਰਵਾਈ ਸੀ। ਇਸ ਦੇ ਨਾਲ ਹੀ ਵਿਰੋਦੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਤ ਜੀ ਨੂੰ 'ਆਪ' ਸਰਕਾਰ ਦੁਆਰਾ "ਭਰੋਸੇ ਦੇ ਮਤੇ" 'ਤੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦਾ ਆਦੇਸ਼ ਦੇਣ ਲਈ ਵਧਾਈ ਦਿੱਤੀ। 

WATCH LIVE TV

 

Trending news