Farmers Protest: ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਤਰੀਆਂ ਦੀ ਰਿਹਾਇਸ਼ ਦੇ ਘਿਰਾਓ ਦੇ ਐਲਾਨ ਨਾਲ ਸੰਘਰਸ਼ ਦਾ ਮੁੜ ਬਿਗੁਲ ਵਜਾ ਦਿੱਤਾ ਹੈ।
Trending Photos
Farmers Protest: ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਤਿੰਨ ਦੇ ਧਰਨੇ ਦਾ ਐਲਾਨ ਕੀਤਾ ਹੈ। ਐਸਕੇਐਮ ਦੇ ਆਗੂਆਂ ਨੇ ਦੱਸਿਆ ਕਿ 11,12 ਅਤੇ 13 ਸਤੰਬਰ ਨੂੰ ਭਾਜਪਾ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਸਾਹਮਣੇ ਦਿਨ-ਰਾਤ ਧਰਨਾ ਦਿੱਤਾ ਜਾਵੇਗਾ।
ਇਹ ਧਰਨਾ ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਜਾਰੀ ਰਹੇਗੀ। ਇਸ ਤੋਂ ਇਲਾਵਾ 22 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ 26, 27 ਅਤੇ 28 ਨਵੰਬਰ ਨੂੰ ਦੇਸ਼ ਭਰ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਹੜ੍ਹ ਨਾਲ ਹੋਏ ਨੁਕਸਾਨ ਲਈ ਕੇਂਦਰ ਤੇ ਸੂਬਾ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Ludhiana News: ਸਾਹਨੇਵਾਲ ਥਾਣੇ 'ਚ ਹਾਈ ਵੋਲਟੇਜ ਡਰਾਮਾ! ਕਾਰੋਬਾਰੀਆਂ ਨੇ ਲਗਾਇਆ ਧਰਨਾ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾਂ ਹੀ ਹੜ੍ਹ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਲਈ ਦਸ ਲੱਖ ਰੁਪਏ ਦੀ ਮੰਗ ਕੀਤੀ ਸੀ। ਕਈ ਜ਼ਿਲ੍ਹਿਆਂ ਵਿੱਚ ਸੁੱਕੇ ਦੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਰਾਸ਼ੀ 168 ਕਰੋੜ ਰੁਪਏ ਜਾਰੀ ਕੀਤੀ ਹੈ ਉਹ ਬਹੁਤ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਜਲਦ ਤੋਂ ਜਲਦ ਮੰਗੀਆਂ ਮੰਨੀਆਂ ਜਾਣ।
ਕਾਨਫਰੰਸ ਦੌਰਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ 32 ਕਿਸਾਨ ਜਥੇਬੰਦੀਆਂ ਭਾਜਪਾ ਤੇ ਸੂਬਾ ਸਰਕਾਰ ਦੇ ਮੰਤਰੀਆਂ ਦੀ ਰਿਹਾਇਸ਼ ਅੱਗੇ ਦਿਨ ਰਾਤ ਦਾ ਧਰਨਾ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਜਿਥੇ-ਜਿਥੇ ਹੜ੍ਹਾਂ ਨਾਲ ਨੁਕਸਾਨ ਹੋਇਆ ਉਥੇ-ਉਥੇ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਐਲਾਨੇ ਅਤੇ ਵਾਜਿਬ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ਉਤੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।
ਇਹ ਵੀ ਪੜ੍ਹੋ : Bill Lao Inam Pao Scheme: ਹਰਪਾਲ ਸਿੰਘ ਚੀਮਾ ਦਾ ਦਾਅਵਾ- 15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ