Trending Photos
Jathedar Giani Raghbir Singh: ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਭਰਤੀ ਨੂੰ ਲੈ ਕੇ 7 ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਪ੍ਰਵਾਨ ਕਰਨ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਬਣਾ ਕੇ ਜਲਦੀ ਨਵੀਂ ਭਰਤੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ 7 ਮੈਬਰ ਕਮੇਟੀ ਰੱਦ ਨਹੀਂ ਕੀਤੀ ਉਹ ਉਸ ਤਰ੍ਹਾਂ ਹੀ ਸਟੈਂਡ ਕਰਦੀ ਹੈ।