Sri Anandpur Sahib: ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਲੌਲਿਕ ਨਗਰ ਕੀਰਤਨ ਆਰੰਭ
Advertisement
Article Detail0/zeephh/zeephh2052862

Sri Anandpur Sahib: ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਲੌਲਿਕ ਨਗਰ ਕੀਰਤਨ ਆਰੰਭ

Sri Anandpur Sahib: ਹਰ ਸੰਗਤ ਪਟਨਾ ਸਾਹਿਬ ਨਹੀਂ ਜਾ ਸਕਦੀ ਇਸ ਲਈ ਸੰਗਤਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਪੰਜਾਬ ਵਿੱਚ ਵੱਡੇ ਪੱਧਰ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾਵੇਗਾ। 

 

Sri Anandpur Sahib: ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਲੌਲਿਕ ਨਗਰ ਕੀਰਤਨ ਆਰੰਭ

Sri Anandpur Sahib/ਬਿਮਲ ਸ਼ਰਮਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਹਜੂਰੀ ਵਿੱਚ ਸ਼ੁਰੂ ਹੋਇਆ ਜੋ ਅਲੱਗ- ਅਲੱਗ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾ ਕੇ ਇਸ ਦੇ ਸੰਪੂਰਨਤਾ ਹੋਵੇਗੀ। 

ਇਸ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਸ਼ਾਮਿਲ ਹੋਏ ਓਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਲਜੀਤ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਹਿਤ ਅਕਾਲੀ ਦਲ ਦੀ ਸਾਰੀ ਲੀਡਰਸ਼ਿਪ ਮੌਜੂਦ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਸੀ ਕਿ ਗੁਰੂ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ ਤੇ ਸੰਗਤਾਂ ਦੀ ਮੰਗ ਸੀ ਕਿ ਇਸਨੂੰ ਪੰਜਾਬ ਵਿੱਚ ਵੀ ਵੱਡੇ ਪੱਧਰ ਤੇ ਮਨਾਇਆ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜਾਬ ਪੁਲਿਸ ਵੱਲੋਂ ਵੀ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ: Mohali Kulwant Singh Video: ਮਿਹਨਤ ਦੀ ਮਿਸਾਲ ਪੇਸ਼ ਕਰਦਾ ਦਿਵਿਆਂਗ ਕੁਲਵੰਤ ਸਿੰਘ 

ਅੱਜ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਮਾਰਗ ਤੇ ਪੜਾਅ ਦਰ ਪੜਾਅ ਅੱਗੇ ਵੱਧਦਿਆਂ 16 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਸੰਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੈਂਬਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਹੋਈਆਂ ਓਥੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਵੀ ਮੌਜੂਦ ਰਹੀ। ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਰ ਕੀਰਤਨ ਪੂਰੇ ਜਾਹੋ ਜਲਾਲ ਦੇ ਨਾਲ ਕੱਢਿਆ ਗਿਆ। 

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਇਸ ਵਿਸ਼ਾਲ ਨਗਰ ਕੀਰਤਨ ਉੱਤੇ ਸੰਗਤਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਹੱਡ ਚੀਰਵੀਂ ਠੰਡ ਦੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਇਕੱਠ ਹੋਇਆ। ਹਾਲਾਂਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਬਿਹਾਰ ਵਿਖੇ ਹੋਇਆ ਮਗਰ ਉਨਾਂ ਨੇ ਆਪਣਾ ਲੰਬਾ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਬਿਤਾਇਆ ਤੇ ਸੰਗਤਾਂ ਦੀ ਮੰਗ ਸੀ ਕਿ ਜਿੱਥੇ ਪਟਨਾ ਸਾਹਿਬ ਵਿਖੇ ਗੁਰੂ ਜੀ ਦਾ ਪ੍ਰਕਾਸ਼ ਪਰਬ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ। ਇੱਥੇ ਵੀ ਉਹਨਾਂ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਇਆ ਜਾਵੇ। 

ਇਹ ਵੀ ਪੜ੍ਹੋ:  Oil Tanker Drivers Protest: ਬਠਿੰਡਾ 'ਚ ਹੜਤਾਲ 'ਤੇ ਤੇਲ ਟੈਂਕਰ ਡਰਾਈਵਰ; ਜਾਣੋ ਕੀ ਹਨ ਮੰਗਾਂ, ਵੇਖੋ ਵੀਡੀਓ
 

Trending news