Sri Chamkaur Sahib: ਸ਼੍ਰੀ ਚਮਕੌਰ ਸਾਹਿਬ ਵਿੱਚ ਸ਼ਹੀਦੀ ਪੰਦਰਵਾੜੇ ਤਹਿਤ ਇੱਕ ਮੀਟਿੰਗ ਕੀਤੀ ਗਈ ਹੈ। ਸੰਗਤ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਨਤਮਸਤਕ ਹੋਇਆ ਜਾਂਦਾ ਹੈ।
Trending Photos
Sri Chamkaur Sahib/ਮਨਪ੍ਰੀਤ ਚਾਹਲ: ਸ਼੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਦੇ ਵਿੱਚ ਸ਼ਹੀਦੀ ਪੰਦਰਵਾੜੇ ਤਹਿਤ ਹੋਣ ਵਾਲੇ ਇੰਤਜ਼ਾਮਾ ਬਾਬਤ ਪ੍ਰਸ਼ਾਸਨ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਉਹਨਾਂ ਦੇ ਨਾਲ ਐਸਡੀਐਮ ਮੋਰਿੰਡਾ ਡੀਐਸਪੀ ਮੋਰਿੰਡਾ ਅਤੇ ਨਗਰ ਕੌਂਸਲ ਮੋਰਿੰਡਾ ਦੇ ਅਧਿਕਾਰੀ ਮੌਜੂਦ ਰਹੇ।
ਜ਼ਿਕਰ ਯੋਗ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਵੱਡੇ ਪੱਧਰ ਉੱਤੇ ਸੰਗਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਆਪਣੀ ਸ਼ਰਧਾ ਦੇ ਫੁੱਲ ਸਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਪੇਂਟ ਕੀਤੇ ਜਾਂਦੇ ਹਨ। ਸ਼ਹੀਦੀ ਪੰਦਰਵਾੜੇ ਦੌਰਾਨ ਸੰਗਤ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਨਤਮਸਤਕ ਹੋਇਆ ਜਾਂਦਾ ਹੈ ਅਤੇ ਉਸ ਸਮੇਂ ਵੱਡੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਤੀਜਾ ਦਿਨ,
ਜ਼ਿਕਰ ਇਹ ਹੋ ਗਿਆ ਕਿ ਸ਼੍ਰੀ ਚਮਕੌਰ ਸਾਹਿਬ ਵਿਖੇ 40 ਸਿੰਘਾਂ ਨੇ 10 ਲੱਖ ਦੀ ਮੁਗਲ ਫੌਜ ਦਾ ਮੁਕਾਬਲਾ ਕੀਤਾ ਸੀ ਅਤੇ ਇਸ ਮੌਕੇ ਲਾਸਾਨੀ ਸ਼ਹਾਦਤਾਂ ਨੂੰ ਸਿੰਘ ਪ੍ਰਾਪਤ ਹੋਏ ਸਨ। ਮੋਰਿੰਡੇ ਵਿਖੇ ਟਰੈਫਿਕ ਦੀ ਇੰਤਜ਼ਾਮਾ ਨੂੰ ਲੈ ਕੇ ਪੁਲਿਸ ਦੇ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਇਸ ਮੌਕੇ ਖਾਸ ਤੌਰ ਤੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਨਾ ਹੋਵੇ ਇਸ ਬਾਬਤ ਹਲਕਾ ਵਿਧਾਇਕ ਵੱਲੋਂ ਵਿਸ਼ੇਸ਼ ਤੌਰ ਤੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਐਬੂਲੈਂਸਾਂ ਦਾ ਇੰਤਜ਼ਾਮ ਕੀਤਾ ਜਾਵੇਗਾ ਸਿਹਤ ਸਹੂਲਤਾਂ ਦੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਆ ਰਹੀ ਸੰਗਤ ਨੂੰ ਕਿਸੇ ਕਿਸਮ ਦੀ ਵੀ ਕੋਈ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਗੌਰਤਲਬ ਹੈ ਕਿ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ਵਿਚ ਖੁਸ਼ੀ ਦੇ ਸਮਾਗਮ ਨਾ ਕਰਨ ਅਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ਵਿਚ ਸ਼ਾਮਲ ਹੋਣ। ਉਨ੍ਹਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ’ਤੇ ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਕੋਈ ਮਿਸਾਲ ਨਹੀਂ ਮਿਲਦੀ ਅਤੇ ਨਾ ਹੀ ਅਜਿਹੀ ਕੁਰਬਾਨੀ ਕਿਸੇ ਨੇ ਦਿੱਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਵਿਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ। ਉਨ੍ਹਾਂ ਸਮੂਹ ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਨੂੰ ਵੀ ਕਿਹਾ ਕਿ ਲੰਗਰਾਂ ਵਿਚ ਮਿੱਠੇ ਪਕਵਾਨ ਨਾ ਪਕਾਏ ਜਾਣ।