Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ
Advertisement

Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ

Sri Guru Granth Sahib ji Parkash Purab: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ। 

 

Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ

Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅੰਮ੍ਰਿਤ ਵੇਲੇ ਨਗਰ ਕੀਰਤਨ ਸਜਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ। 

ਨਗਰ ਕੀਰਤਨ ਅੰਮ੍ਰਿਤ ਵੇਲੇ ਸਵੇਰੇ ਸਾਢੇ 3 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਰਦਾਸ ਉਪਰੰਤ ਆਰੰੰਭ ਹੋਏ ਅਤੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਸਮਾਪਤ ਹੋਏ। ਨਗਰ ਕੀਰਤਨ ਦੌਰਾਨ ਛੋਟੇ ਛੋਟੇ ਸਕੂਲੀ ਬੱਚਿਆਂ ਦੇ ਸੁੰਦਰ ਬੈਂਡ ਦੀਆਂ ਧੁਨਾਂ ਨੇ ਮਾਹੌਲ ਨੂੰ ਹੋਰ ਆਨੰਦਮਈ ਕਰ ਦਿੱਤਾ। 

ਸਾਰੇ ਰਸਤੇ ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੱਲੋਂ ਗੁਰਬਾਣੀ ਜਾਪ ਕੀਤੇ ਗਏ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ ਤੇ ਸੰਗਤ ਨੇ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਸਥਿਤ ਸੱਤ ਗੇਟਾਂ ਤੇ ਸੰਗਤ ਵੱਡੀ ਗਿਣਤੀ ਵਿਚ ਇਕੱਤਰ ਰਹੀ। 

ਇਹ ਵੀ ਪੜ੍ਹੋ: Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ: ਫੁੱਲਾਂ ਨਾਲ ਸਜਾਇਆ ਸ੍ਰੀ ਹਰਿਮੰਦਰ ਸਾਹਿਬ

ਪ੍ਰਕਰਮਾ ਦੇ ਵਿਚ ਪ੍ਰਕਾਸ਼ ਪੁਰਬ (Sri Guru Granth Sahib ji Parkash Purab) ਨੂੰ ਸਮਰਪਿਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ ਅਤੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਅਮ੍ਰਿੰਤ ਵੇਲੇ ਦਾ ਪਹਿਲਾ ਹੁਕਮਨਾਮਾ ਸੰਗਤਾਂ ਨੇ ਸਰਵਣ ਕੀਤਾ।

ਪ੍ਰਕਾਸ਼ ਪੁਰਬ (Sri Guru Granth Sahib ji Parkash Purab)  ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਆਸ ਪਾਸ ਦੇ ਇਤਿਹਾਸਕ ਗੁਰਧਾਮਾਂ ਤੇ ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸ਼ਾਸਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ਤੇ ਸਰੁੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।

(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)

Trending news