Sri Guru Har Rai Sahib Ji: ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿੱਚ ਉਹ ਜੋਤੀ ਜੋਤ ਸਮਾ ਗਏ। ਉਨ੍ਹਾਂ ਦਾ ਸਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।
Trending Photos
Sri Guru Har Rai Sahib Ji: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ (Sri Guru Har Rai Sahib Ji) ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।
ਭਗਵੰਤ ਮਾਨ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ (Sri Guru Har Rai Sahib Ji) ਦੀਆਂ ਆਪ ਸਭ ਨੂੰ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਵਧਾਈਆਂ... ਆਓ ਗੁਰੂ ਸਾਹਿਬ ਜੀ ਦੇ ਦਿਖਾਏ ਰਾਹ 'ਤੇ ਚੱਲਦਿਆਂ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਕਾਰਜਸ਼ੀਲ ਹੋਈਏ...
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਵਧਾਈਆਂ... ਆਓ ਗੁਰੂ ਸਾਹਿਬ ਜੀ ਦੇ ਦਿਖਾਏ ਰਾਹ 'ਤੇ ਚੱਲਦਿਆਂ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਕਾਰਜਸ਼ੀਲ ਹੋਈਏ... pic.twitter.com/jLkmSDep1w
— Bhagwant Mann (@BhagwantMann) April 7, 2024
ਇਹ ਵੀ ਪੜ੍ਹੋ: LPG Gas Connection: ਈ-ਕੇਵਾਈਸੀ ਨਾ ਹੋਣ 'ਤੇ ਗੈਸ ਕੁਨੈਕਸ਼ਨ ਹੋ ਜਾਵੇਗਾ ਬੰਦ... ਨਹੀਂ ਮਿਲੇਗੀ ਸਬਸਿਡੀ
ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ (Sri Guru Har Rai Sahib Ji) ਵੀ ਬਹੁਤ ਚੰਗੇ ਵੈਦ ਸਨ। ਆਪਣੇ ਦਿਆਲੂ ਸੁਭਾਅ ਕਾਰਨ ਉਨ੍ਹਾਂ ਨੇ ਆਮ ਲੋਕਾਂ ਲਈ ਡਿਸਪੈਂਸਰੀ ਖੋਲ੍ਹੀ ਸੀ, ਜਿੱਥੇ ਗਰੀਬਾਂ ਅਤੇ ਬਿਮਾਰਾਂ ਦਾ ਇਲਾਜ ਕੀਤਾ ਜਾਂਦਾ ਸੀ। ਆਪ ਨੂੰ ਹਰ ਪੱਖੋਂ ਸਮਰੱਥ ਸਮਝਦਿਆਂ ਗੁਰੂ ਗੱਦੀ ਦੀ ਜ਼ਿੰਮੇਵਾਰੀ ਆਪਣੇ ਛੋਟੇ ਸਪੁੱਤਰ ਸ੍ਰੀ ਹਰੀ ਕ੍ਰਿਸ਼ਨ ਜੀ ਨੂੰ ਸੌਂਪ ਦਿੱਤੀ, ਜੋ ਕੇਵਲ ਪੰਜ ਸਾਲ ਦੇ ਸਨ, ਸੰਨ 1661 ਈ. ਇਸ ਤੋਂ ਥੋੜ੍ਹੀ ਦੇਰ ਬਾਅਦ ਗੁਰੂ ਹਰਿਰਾਏ ਜੀ ਨੇ ਕਾਰਤਿਕ ਕ੍ਰਿਸ਼ਨ ਪੱਖ ਨਵਮੀ ਸੰਵਤ 1718 (20 ਅਕਤੂਬਰ 1661) ਨੂੰ 32 ਸਾਲ ਦੀ ਉਮਰ ਵਿੱਚ ਕੀਰਤਪੁਰ ਸਾਹਿਬ ਵਿੱਚ ਜੋਤੀ ਜੋਤ ਸਮਾ ਗਏ।