Punjab News: ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਵਿਧਾਇਕ ਨਾਲ ਖਹਿਣ ਵਾਲੇ ਪੁਲਿਸ ਅਧਿਕਾਰੀ ਉਪਰ ਪ੍ਰੀਵਲੇਜ ਕਮੇਟੀ ਨੇ ਵੱਡਾ ਐਕਸ਼ਨ ਲਿਆ ਹੈ।
Trending Photos
Punjab News: ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਵਿਧਾਇਕ ਨਾਲ ਖਹਿਣ ਵਾਲੇ ਪੁਲਿਸ ਅਧਿਕਾਰੀ ਉਪਰ ਪ੍ਰੀਵਲੇਜ ਕਮੇਟੀ ਨੇ ਵੱਡਾ ਐਕਸ਼ਨ ਲਿਆ ਹੈ। ਵਿਧਾਇਕ ਲਾਲਪੁਰਾ ਨਾਲ ਭਿੜਣ ਵਾਲੇ ਐੱਸਐੱਸਪੀ ਗੁਰਮੀਤ ਚੌਹਾਨ ਨੂੰ ਪ੍ਰੀਵਲੇਜ ਕਮੇਟੀ ਨੇ ਤਲਬ ਕਰ ਲਿਆ ਹੈ। ਇਸ ਤੋਂ ਇਲਾਵਾ ਡੀਐੱਸਪੀ, ਐੱਸਐੱਚਓ ਵੀ ਤਲਬ ਕੀਤਾ ਗਿਆ ਹੈ। ਡੀਐੱਸਪੀ, ਐੱਸਐੱਚਓ ਨੇ ਅੱਜ ਪੇਸ਼ੀ ਭੁਗਤ ਲਈ ਹੈ। 10 ਅਕਟੂਬਰ ਨੂੰ ਐਸਐਸਪੀ, ਡੀਐਸਪੀ, SHO ਨੂੰ ਤਲਬ ਕੀਤਾ ਹੈ। ਤਰਨਤਾਰਨ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਕਹਿਣ ਉਤੇ ਕਾਰਵਾਈ ਹੋਈ ਹੈ।
ਵਿਧਾਨ ਸਭਾ ਕਮੇਟੀ ਵੱਲੋਂ ਤਰਨਤਾਰਨ ਦੇ ਵਿਧਾਇਕ ਡਾ. ਗੁਰਮੀਤ ਸਿੰਘ ਸੋਹਲ ਦੀ ਸ਼ਿਕਾਇਤ 'ਤੇ ਗੁਰਮੀਤ ਚੌਹਾਨ ਸਮੇਤ ਇਕ ਹੋਰ ਡੀਐੱਸਪੀ ਤੇ ਐੱਸਐੱਚਓ ਨੂੰ ਤਲਬ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ 10 ਅਕਤੂਬਰ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਕਾਬਿਲੇਗੌਰ ਹੈ ਕਿ ਹਲਕਾ ਖਡੂਰ ਸਾਹਿਬ ਤੋਂ 'ਆਪ' ਦੇ ਵਿਧਾਇਕ ਲਾਲਪੁਰਾ ਨੇ ਤਰਨਤਾਰਨ ਦੇ ਐੱਸਐੱਸਪੀ ਗੁਰਮੀਤ ਚੌਹਾਨ 'ਤੇ ਗੰਭੀਰ ਦੋਸ਼ ਲਾਏ ਸਨ। ਇਸ ਮਾਮਲੇ ਨੂੰ ਲੈ ਕੇ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸਾਂਝੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਐੱਸਐੱਸਪੀ 'ਤੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਗੱਲ ਕਹੀ ਸੀ। ਲਾਲਪੁਰਾ ਨੇ ਐੱਸਐੱਸਪੀ ਗੁਰਮੀਤ ਚੌਹਾਨ ਉਪਰ ਗੰਭੀਰ ਦੋਸ਼ ਲਗਾਏ ਹਨ। ਬੇਸ਼ੱਕ ਐੱਸਐੱਸਪੀ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਗੁਰਮੀਤ ਚੌਹਾਨ ਦਾ ਤਬਾਦਲਾ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ
ਕਾਬਿਲੇਗੌਰ ਹੈ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਖ਼ਿਲਾਫ਼ ਕੀਤੀ ਕਾਰਵਾਈ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੂੰ ਮਹਿੰਗੀ ਪੈ ਗਈ ਸੀ। ਬੀਤੇ ਦਿਨੀਂ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ 'ਚ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ਅਸ਼ਵਨੀ ਕਪੂਰ ਨੂੰ ਤਰਨ ਤਾਰਨ ਦਾ ਨਵਾਂ ਐੱਸਐੱਸਪੀ ਲਗਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Rahul Gandhi in Amritsar: ਅੱਜ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਲੰਗਰ ਹਾਲ 'ਚ ਕੀਤੀ ਸੇਵਾ