Gurdaspur News: ਸਟੇਟ ਸਪੈਸ਼ਲ ਸੈੱਲ ਨੇ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਦੀ ਖੇਪ ਕੀਤੀ ਬਰਾਮਦ, ਪਾਕਿਸਤਾਨ ਨਾਲ ਜੁੜੇ ਤਾਰ
Advertisement
Article Detail0/zeephh/zeephh1852463

Gurdaspur News: ਸਟੇਟ ਸਪੈਸ਼ਲ ਸੈੱਲ ਨੇ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਦੀ ਖੇਪ ਕੀਤੀ ਬਰਾਮਦ, ਪਾਕਿਸਤਾਨ ਨਾਲ ਜੁੜੇ ਤਾਰ

Gurdaspur News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ ਉਤੇ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Gurdaspur News: ਸਟੇਟ ਸਪੈਸ਼ਲ ਸੈੱਲ ਨੇ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਦੀ ਖੇਪ ਕੀਤੀ ਬਰਾਮਦ, ਪਾਕਿਸਤਾਨ ਨਾਲ ਜੁੜੇ ਤਾਰ

Gurdaspur News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਦੇ ਨੇੜੇ ਵੱਸੇ ਪਿੰਡ ਹਰੂਵਾਲ ਦੇ ਖੇਤਾਂ ਵਿਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਖਬਰ ਸਾਹਮਣੇ ਆ ਰਹੀ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਤੇ ਰਣਜੋਧ ਸਿੰਘ ਵਾਸੀ ਹਰੂਵਾਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਜਾਂਚ ਦੌਰਾਨ ਇਨ੍ਹਾਂ ਮੁਲਜ਼ਮਾਂ ਦੇ ਤਾਰ ਪਾਕਿਸਤਾਨ ਜੁੜ ਰਹੇ ਹਨ। ਮੁਲਜ਼ਮਾਂ ਦੀ ਨਿਸ਼ਾਨਦੇਹੀ ਉਤੇ ਹੀ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ।

ਇਸ ਆਪ੍ਰੇਸ਼ਨ ਦੀ ਅਗਵਾਈ ਕਰ ਰਹੇ ਐਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਹਰੂਵਾਲ ਦੇ ਖੇਤਾਂ ਵਿੱਚ ਚੈੱਕ ਦੌਰਾਨ 15 ਪੈਕਟ ਹੈਰੋਇਨ ਕੀਤੀ ਹੈ।

ਇਹ ਵੀ ਪੜ੍ਹੋ : Ludhiana News: ਸਾਹਨੇਵਾਲ ਥਾਣੇ 'ਚ ਹਾਈ ਵੋਲਟੇਜ ਡਰਾਮਾ! ਕਾਰੋਬਾਰੀਆਂ ਨੇ ਲਗਾਇਆ ਧਰਨਾ

ਉਨ੍ਹਾਂ ਦੱਸਿਆ ਸੀ ਕਿ ਫੜੇ ਗਏ ਤਿੰਨ ਮੁਲਜ਼ਮਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਡਰੋਨ ਰਾਹੀਂ ਪੰਦਰਾਂ ਪੈਕਟ ਹੈਰੋਇਨ ਭਾਰਤੀ ਇਲਾਕੇ ਵਿੱਚ ਪੁੱਜੀ ਸੀ। ਇੰਸਪੈਕਟਰ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਉਨ੍ਹਾਂ ਦੀ ਟੀਮ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨਾਂ ਐਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਵੱਲੋਂ ਬੀਓਪੀ ਕਮਾਲਪੁਰ ਜੱਟਾਂ ਨੇੜਿਉਂ ਬੈਟਰੀ ਵਿੱਚੋਂ 6 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਸੀ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਟਾਰੀ ਸਰਹੱਦ ਦੇ ਬਿਲਕੁਲ ਨੇੜੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਧੁੰਆ ਖੁਰਦ ਤੋਂ ਡਰੋਨ ਬਰਾਮਦ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਰੋਨ ਨੂੰ ਵੀ.ਡੀ.ਸੀ.ਕਮੇਟੀ ਵੱਲੋਂ ਦੇਖਿਆ ਗਿਆ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਖੇਤਾਂ ਵਿੱਚੋਂ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ। ਇਸ ਡਰੋਨ ਨਾਲ ਇੱਕ ਬੋਤਲ ਬੰਨ੍ਹੀ ਹੋਈ ਸੀ, ਜਿਸ ਵਿੱਚ 400 ਗ੍ਰਾਮ ਹੈਰੋਇਨ ਸੀ। ਪੁਲਿਸ ਨੇ ਇਸ ਨੂੰ ਕਬਜ਼ੇ 'ਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। 

 

ਹ ਵੀ ਪੜ੍ਹੋ : Bill Lao Inam Pao Scheme: ਹਰਪਾਲ ਸਿੰਘ ਚੀਮਾ ਦਾ ਦਾਅਵਾ- 15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ

Trending news